ਨਵੀਂ ਦਿੱਲੀ : ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਅਫਗਾਨਿਸਤਾਨ ਵਿੱਚ ਤਾਲਿਬਾਨ ਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੀ ਜੰਗ ਦੌਰਾਨ ਉਥੋਂ ਦੇ ਸਿੱਖਾਂ ਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਰਗਰਮੀ ਨਾਲ ਕਦਮ ਚੁੱਕਣ ਦਾ ਮੁੱਦਾ ਉਠਾਇਆ ਹੈ। ਇਕ ਪੱਤਰ ਰਾਹੀਂ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਸਰਕਾਰ ਵੱਲੋਂ ਅਫਗਾਨਿਸਤਾਨ ਵੱਸਦੇ ਸਿੱਖਾਂ ਦੀ ਰੱਖਿਆ ਲਈ ਦਿਲਚਸਪੀ ਲੈਣੀ ਯਕੀਨੀ ਬਣਾਈ ਜਾਵੇ। ਇਸ ਦੌਰਾਨ ਉਨ੍ਹਾਂ ਅਫਗਾਨਿਸਤਾਨ ਦੇ ਚਮਕਾਨੀ ਸਥਿਤ ਗੁਰਦੁਆਰਾ ਥਾਲਾ ਸਾਹਿਬ ਵਿੱਚੋਂ ਨਿਸ਼ਾਨ ਸਾਹਿਬ ਜਬਰੀ ਉਤਾਰਨ ਦਾ ਮਾਮਲਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਘਟਨਾ ਹਿਰਦੇ ਵਲੂੰਧਰਨ ਵਾਲੀ ਹੈ ਪਰ ਇਸ ਘਟਨਾ ਨੇ ਅਫਗਾਨਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਉਜਾਗਰ ਕੀਤਾ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …