ਬਰਗਾੜੀ ਮਾਮਲੇ ‘ਚ ਸਰਕਾਰ ‘ਤੇ ਦੋਸ਼ੀਆਂ ਪ੍ਰਤੀ ਢਿੱਲ ਵਰਤਣ ਦੇ ਆਰੋਪ
ਜੈਤੋ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਗੁਰੂ ਗ੍ਰੰਥ ਸਾਹਿਬ ਪ੍ਰਤੀ ਆਸਥਾ ਰੱਖਣ ਵਾਲੇ ਹਰ ਸ਼ਖ਼ਸ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ ਨੂੰ ‘ਕਾਲੇ ਦਿਨ’ ਵਜੋਂ ਮਨਾਉਣ। ਉਸ ਦਿਨ ਘਰਾਂ ਅਤੇ ਵਾਹਨਾਂ ‘ਤੇ ਕਾਲੇ ਝੰਡੇ ਲਾਏ ਜਾਣ ਤੋਂ ਇਲਾਵਾ ਪੁਰਸ਼ ਕਾਲੀਆਂ ਪੱਗਾਂ ਅਤੇ ਬੀਬੀਆਂ ਸਿਰਾਂ ‘ਤੇ ਕਾਲੀਆਂ ਚੁੰਨੀਆਂ ਲੈਣ।
ਇਹ ਅਹਿਮ ਐਲਾਨ ਮਾਨ ਨੇ ਉਪ ਮੰਡਲ ਜੈਤੋ ਦੇ ਚਰਚਿਤ ਪਿੰਡ ਬਰਗਾੜੀ ਦੇ ਇਤਿਹਾਸਕ ਗੁਰੂ ਘਰ ਵਿੱਚ ਸੱਦੇ ਪੰਜਾਬ ਪੱਧਰੀ ਇਕੱਠ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਛੇ ਸਾਲ ਬੀਤਣ ‘ਤੇ ਵੀ ਸਮੇਂ ਦੀਆਂ ਸਰਕਾਰਾਂ ਵੱਲੋਂ ਬੇਅਦਬੀ ਅਤੇ ਉਸ ਨਾਲ ਜੁੜੇ ਬਹਿਬਲ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਕਿਸੇ ਤੋਂ ਲੁਕੇ ਨਹੀਂ ਰਹੇ ਪਰ ਸੱਤਾਧਾਰੀ ਪਾਰਟੀਆਂ ਸਿਵਾਏ ਸਿਆਸੀ ਰੋਟੀਆਂ ਸੇਕਣ ਦੇ ਸਿੱਖ ਜਗਤ ਨਾਲ ਜੁੜੇ ਇਸ ਸੰਵੇਦਨਸ਼ੀਲ ਮੁੱਦੇ ਬਾਰੇ ਕੁਝ ਨਹੀਂ ਕਰ ਸਕੀਆਂ। ਇਸ ਮੌਕੇ ‘ਆਪ’ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹੁਕਮਰਾਨਾਂ ਦੀਆਂ ਨੀਤੀਆਂ ਤੇ ਨੀਅਤ ਦੋਵੇਂ ਖੋਟੇ ਹੋਣ ਕਰਕੇ ਬੇਅਦਬੀ ਦੇ ਦੋਸ਼ੀਆਂ ਨੂੰ ਹੱਥ ਨਹੀਂ ਪਾਇਆ ਗਿਆ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …