15 C
Toronto
Wednesday, September 17, 2025
spot_img
Homeਪੰਜਾਬਪੱਛੜੀਆਂ ਸ਼੍ਰੇਣੀਆਂ ਨੇ ਵੀ ਕਾਂਗਰਸ ਪਾਰਟੀ 'ਚ ਮੰਗੀ ਨੁਮਾਇੰਦਗੀ

ਪੱਛੜੀਆਂ ਸ਼੍ਰੇਣੀਆਂ ਨੇ ਵੀ ਕਾਂਗਰਸ ਪਾਰਟੀ ‘ਚ ਮੰਗੀ ਨੁਮਾਇੰਦਗੀ

ਚੰਡੀਗੜ੍ਹ : ਪੱਛੜੀਆਂ ਸ਼੍ਰੇਣੀਆਂ ਭਾਈਚਾਰੇ ਦੇ ਵਿਧਾਇਕਾਂ ਅਤੇ ਆਗੂਆਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨਾਲ ਚੰਡੀਗੜ੍ਹ ਵਿਚ ਮੀਟਿੰਗ ਕੀਤੀ। ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਮੰਤਰੀ ਮੰਡਲ ਵਿਚ ਉਨ੍ਹਾਂ ਨੂੰ ਬਣਦੀ ਨੁਮਾਇੰਦਗੀ ਦਿੱਤੀ ਜਾਣੀ ਚਾਹੀਦੀ ਹੈ।
ਕਾਂਗਰਸ ਭਵਨ ਵਿੱਚ ਪਾਰਟੀ ਦੇ ਪੱਛੜੀਆਂ ਸ਼੍ਰੇਣੀਆਂ ਭਲਾਈ ਸੈੱਲ ਦੀ ਸੱਦੀ ਗਈ ਮੀਟਿੰਗ ਦੌਰਾਨ 9 ਵਿਧਾਇਕਾਂ ਤੋਂ ਇਲਾਵਾ ਸੈੱਲ ਦੇ ਚੇਅਰਮੈਨ ਗੁਰਿੰਦਰ ਸਿੰਘ ਬਿੱਲਾ ਨੇ ਵੀ ਸ਼ਮੂਲੀਅਤ ਕੀਤੀ। ਗੁਰਿੰਦਰ ਬਿੱਲਾ ਨੇ ਦੱਸਿਆ ਕਿ ਪੰਜਾਬ ਵਿੱਚ ਪੱਛੜੀਆਂ ਸ਼੍ਰੇਣੀਆਂ ਦੀ ਆਬਾਦੀ ਕਰੀਬ 27 ਫ਼ੀਸਦੀ ਹੈ, ਪਰ ਇਸ ਲਿਹਾਜ਼ ਨਾਲ ਕਿਧਰੇ ਵੀ ਸਿਆਸੀ ਪ੍ਰਤੀਨਿਧਤਾ ਨਹੀਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਵਿੱਚ ਕਰੀਬ 71 ਜਾਤੀਆਂ ਸ਼ਾਮਲ ਹਨ। ਇਸ ਮੌਕੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪਾਰਟੀ ਨੂੰ ਪੱਛੜੇ ਸਮਾਜ ਨਾਲ ਜੁੜੇ ਲੋਕਾਂ ਦੇ ਮਸਲਿਆਂ ਤੋਂ ਜਾਣੂ ਕਰਵਾਇਆ ਅਤੇ ਮੰਗ ਕੀਤੀ ਕਿ ਪੱਛੜੇ ਭਾਈਚਾਰੇ ਦੀ ਆਬਾਦੀ ਦੇ ਲਿਹਾਜ਼ ਨਾਲ ਉਨ੍ਹਾਂ ਨੂੰ ਨੁਮਾਇੰਦਗੀ ਮਿਲਣੀ ਚਾਹੀਦੀ ਹੈ। ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਮੰਡਲ ਕਮਿਸ਼ਨ ਦੀ ਰਿਪੋਰਟ ਨੂੰ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ।

 

RELATED ARTICLES
POPULAR POSTS