ਸਕੂਲਾਂ ਦੇ ਵਿਦਿਆਰਥੀ ਹੋ ਰਹੇ ਹਨ ਕਰੋਨਾ ਤੋਂ ਪੀੜਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਕੂਲਾਂ ’ਚ ਵਿਦਿਆਰਥੀਆਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਤੋਂ ਬਾਅਦ ਮਾਪੇ ਚਿੰਤਾ ’ਚ ਹਨ। ਇਸ ਬਾਰੇ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਲੁਧਿਆਣਾ ’ਚ ਟੈਸਟਿੰਗ ਦੌਰਾਨ 20 ਬੱਚੇ ਪਾਜ਼ੇਟਿਵ ਆਏ ਸਨ ਪਰ ਬਾਕੀ ਜਗ੍ਹਾ ਕੋਈ ਕੇਸ ਨਹੀਂ ਸਾਹਮਣੇ ਆਇਆ ਹੈ। ਸਕੂਲਾਂ ਵਿਚ ਬੱਚਿਆਂ ਦੇ ਕਰੋਨਾ ਪ੍ਰਭਾਵਿਤ ਹੋਣ ਤੋਂ ਬਾਅਦ ਮਾਪਿਆਂ ਵਿਚ ਫਿਰ ਤੋਂ ਚਿੰਤਾ ਸੀ ਕਿ ਹੁਣ ਸਕੂਲ ਖੱਲ੍ਹੇ ਰਹਿਣਗੇ ਜਾਂ ਫਿਰ ਬੰਦ ਹੋ ਜਾਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 26 ਜੁਲਾਈ ਨੂੰ 10ਵੀਂ ਤੋਂ ਲੈ ਕੇ 12ਵੀਂ ਤਕ ਦੇ ਸਕੂਲਾਂ ਨੂੰ ਆਫਲਾਈਨ ਕਲਾਸਿਜ਼ ਲਈ ਖੋਲ੍ਹ ਦਿੱਤਾ ਸੀ। ਬਾਅਦ ਵਿਚ 2 ਅਗਸਤ ਤੋਂ ਬਾਕੀ ਸਕੂਲ ਵੀ ਖੋਲ੍ਹ ਦਿੱਤੇ ਗਏ ਸਨ। ਕਰੀਬ 10 ਦਿਨ ਪਹਿਲਾਂ ਲੁਧਿਆਣਾ ਦੇ ਦੋ ਸਰਕਾਰੀ ਸਕੂਲਾਂ ’ਚ ਬੱਚੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਪ੍ਰਸ਼ਾਸਨ ’ਚ ਹੜਕੰਪ ਮਚ ਗਿਆ ਸੀ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਜੋਧੇਵਾਲ ’ਚ ਇੱਕੋ ਜਮਾਤ ਦੇ 8 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਨਿਕਲੇ ਸਨ। ਸਰਕਾਰੀ ਹਾਈ ਸਕੂਲ ਕੈਲਾਸ਼ ਨਗਰ ਦੇ ਵੀ 12 ਵਿਦਿਆਰਥੀ ਪਾਜ਼ੇਟਿਵ ਮਿਲੇ ਸਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …