2.4 C
Toronto
Thursday, November 27, 2025
spot_img
Homeਪੰਜਾਬਪਰਦੀਪ ਛਾਬੜਾ ਆਮ ਆਦਮੀ ਪਾਰਟੀ ਵਿਚ ਸ਼ਾਮਲ

ਪਰਦੀਪ ਛਾਬੜਾ ਆਮ ਆਦਮੀ ਪਾਰਟੀ ਵਿਚ ਸ਼ਾਮਲ

ਕੇਜਰੀਵਾਲ ਦੀ ਹਾਜ਼ਰੀ ’ਚ ਲਈ ਮੈਂਬਰਸ਼ਿਪ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪਰਦੀਪ ਛਾਬੜਾ ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਰਦੀਪ ਛਾਬੜਾ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਦੁਰਗੇਸ਼ ਪਾਠਕ ਅਤੇ ਜਰਨੈਲ ਸਿੰਘ ਵੀ ਹਾਜ਼ਰ ਸਨ।
ਇਸੇ ਦੌਰਾਨ ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਪ੍ਰੇਮ ਗਰਗ ਅਤੇ ਚੰਦਰਮੁਖੀ ਸ਼ਰਮਾ ਨੇ ਪਰਦੀਪ ਛਾਬੜਾ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਛਾਬੜਾ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਚੰਡੀਗੜ੍ਹ ਵਿਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਚੰਡੀਗੜ੍ਹ ਵਿਚ ਨਗਰ ਨਿਗਮ ਚੋਣਾਂ ਦੌਰਾਨ ਵੱਧ ਸੀਟਾਂ ਜਿੱਤੇਗੀ। ਧਿਆਨ ਰਹੇ ਕਿ ਪਰਦੀਪ ਛਾਬੜਾ ਨੇ ਪਿਛਲੇ ਦਿਨੀਂ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਅਤੇ ਪਵਨ ਕੁਮਾਰ ਬਾਂਸਲ ਨਾਲ ਨਰਾਜ਼ ਹੋ ਕੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਸੀ।
ਇਸੇ ਦੌਰਾਨ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੀ ਚੰਡੀਗੜ੍ਹ ਟੀਮ ਨੂੰ ਕਿਹਾ ਕਿ ਐਮ.ਸੀ. ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਹੁਣ ਤੋਂ ਹੀ ਮਿਹਨਤ ਸ਼ੁਰੂ ਕਰ ਦਿਓ। ਇਸ ਮੌਕੇ ਪਰਦੀਪ ਛਾਬੜਾ ਨੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਅਤੇ ਕਿਹਾ ਉਹ ਪਾਰਟੀ ਦੀ ਬਿਹਤਰੀ ਲਈ ਦਿਨ ਰਾਤ ਇਕ ਕਰ ਦੇਣਗੇ।

 

 

RELATED ARTICLES
POPULAR POSTS