Breaking News
Home / ਪੰਜਾਬ / ਸਾਬਕਾ ਵਿਧਾਇਕ ਜਗਬੀਰ ਬਰਾੜ ਅਕਾਲੀ ਦਲ ਵਿਚ ਸ਼ਾਮਲ

ਸਾਬਕਾ ਵਿਧਾਇਕ ਜਗਬੀਰ ਬਰਾੜ ਅਕਾਲੀ ਦਲ ਵਿਚ ਸ਼ਾਮਲ

ਸ਼ੋ੍ਰਮਣੀ ਅਕਾਲੀ ਦਲ ਨੇ ਜਗਬੀਰ ਬਰਾੜ ਨੂੰ ਜਲੰਧਰ ਛਾਉਣੀ ਤੋਂ ਐਲਾਨਿਆ ਉਮੀਦਵਾਰ
ਜਲੰਧਰ/ਬਿਊਰੋ ਨਿਊਜ਼
ਪੰਜਾਬ ਵਿਚ ਅਗਲੇ ਸਾਲ ਯਾਨੀ ਕਿ 2022 ਦੇ ਸ਼ੁਰੂ ਵਿਚ ਹੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਨੂੰ ਲੈ ਕੇ ਦਲ ਬਦਲੀਆਂ ਦਾ ਕੰਮ ਵੀ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸੇ ਦੌਰਾਨ ਅੱਜ ਜਲੰਧਰ ’ਚ ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸੁਖਬੀਰ ਬਾਦਲ ਨੇ ਜਗਬੀਰ ਸਿੰਘ ਬਰਾੜ ਨੂੰ ਮੁੜ ਅਕਾਲੀ ਦਲ ਵਿੱਚ ਸ਼ਾਮਲ ਕਰਦਿਆ ਹੀ ਜਲੰਧਰ ਛਾਉਣੀ ਤੋਂ ਉਨ੍ਹਾਂ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ। ਇਸਦੇ ਨਾਲ ਹੀ ਬਰਾੜ ਨੂੰ ਪਾਰਟੀ ’ਚ ਜਨਰਲ ਸਕੱਤਰ ਦਾ ਅਹੁਦਾ ਵੀ ਦਿੱਤਾ ਗਿਆ ਹੈ। ਇਸ ਮੌਕੇ ਬਾਦਲ ਨੇ ਕਿਹਾ ਕਿ ਬਰਾੜ ਦੀ 10 ਸਾਲ ਬਾਅਦ ਘਰ ਵਾਪਸੀ ਹੋਈ ਹੈ।
ਧਿਆਨ ਰਹੇ ਕਿ ਜਗਬੀਰ ਬਰਾੜ ਨੇ ਪੰਜਾਬ ਵਾਟਰ ਰਿਸੋਰਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਲੰਘੇ ਕੱਲ੍ਹ ਅਸਤੀਫਾ ਦੇ ਦਿੱਤਾ ਸੀ। ਸਾਲ 2007 ਵਿੱਚ ਉਨ੍ਹਾਂ ਨੇ ਜਲੰਧਰ ਛਾਉਣੀ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜੀ ਸੀ ਅਤੇ ਸਾਲ 2011 ਵਿੱਚ ਉਹ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਣਾਈ ਪੀਪੀਪੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। 2012 ਦੀਆਂ ਚੋਣਾਂ ਤੋਂ ਐਨ ਪਹਿਲਾਂ ਉਹ ਕਾਂਗਰਸ ਵਿੱਚ ਆ ਗਏ ਸਨ।
ਜਗਬੀਰ ਸਿੰਘ ਬਰਾੜ ਦਾ ਸ਼ੋ੍ਰਮਣੀ ਅਕਾਲੀ ਦਲ ’ਚ ਸ਼ਾਮਲ ਹੋਣਾ ਕਾਂਗਰਸ ਪਾਰਟੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਜਗਬੀਰ ਸਿੰਘ ਬਰਾੜ ਹੁਣ ਜਲੰਧਰ ਛਾਉਣੀ ਹਲਕੇ ਸ਼ੋ੍ਰਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਹੋਣਗੇ। ਇਸਦੇ ਨਾਲ ਹੀ ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਜਦੋਂ ਪਾਰਟੀਆਂ ਆਪਣੇ ਉਮੀਦਵਾਰਾਂ ਲਈ ਟਿਕਟਾਂ ਐਲਾਨ ਕਰਨੀਆਂ ਹਨ ਤਾਂ ਉਸ ਤੋਂ ਬਾਅਦ ਹੋਰ ਕਈ ਆਗੂ ਆਪਣੀ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਜਾਣਗੇ। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਅਤੇ ਇੰ੍ਤਤਜ਼ਾਰ ਕਰਦੇ ਹਾਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ।

Check Also

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ ਨੇ ਲਿਖੀ ਚਿੱਠੀ

ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ …