ਫਾਇਰਿੰਗ ਕਰਦੇ ਦੀ ਵੀਡੀਓ ਹੋਈ ਸੀ ਵਾਇਰਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਦੇ ਮਸ਼ਹੂਰ ਗਾਇਕ ਸਿੰਗਾ ਖਿਲਾਫ ਪੁਲਿਸ ਨੇ ਗੋਲੀਆਂ ਚਲਾਉਣ ਦੇ ਇਕ ਮਾਮਲੇ ਵਿਚ ਐਫ.ਆਈ.ਆਰ. ਦਰਜ ਕੀਤੀ ਹੈ। ਜਾਣਕਾਰੀ ਮਿਲੀ ਹੈ ਕਿ ਸਿੰਗਾ ਆਪਣੇ ਦੋਸਤ ਨਾਲ ਕਾਰ ’ਚ ਜਾ ਰਿਹਾ ਸੀ ਅਤੇ ਉਹ ਚੱਲਦੀ ਕਾਰ ਵਿਚ ਹੀ ਹਵਾਈ ਫਾਇਰ ਕਰ ਰਿਹਾ ਸੀ। ਇਸਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਨੂੰ ਸਖਤੀ ਨਾਲ ਲਿਆ ਤੇ ਪੰਜਾਬੀ ਗਾਇਕ ਸਿੰਗਾ ਤੇ ਉਸਦੇ ਦੋਸਤ ਖਿਲਾਫ ਕੇਸ ਦਰਜ ਕਰ ਲਿਆ। ਇਹ ਵੀਡੀਓ ਮੁਹਾਲੀ ਵਿਖੇ ਹੋਮਲੈਂਡ ਸੁਸਾਇਟੀ ਦਾ ਦੱਸਿਆ ਜਾ ਰਿਹਾ ਹੈ।
ਧਿਆਨ ਰਹੇ ਕਿ ਗਾਇਕ ਸਿੰਘਾ ਨੇ ਪੂਰੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰ ਦਿੱਤੀ ਸੀ। ਭਾਵੇਂ ਕੁਝ ਹੀ ਦੇਰ ਬਾਅਦ ਇਸ ਵੀਡੀਓ ਨੂੰ ਡਿਲੀਟ ਵੀ ਕਰ ਦਿੱਤਾ ਸੀ, ਪਰ ਇਹ ਵੀਡੀਓ ਵਾਇਰਲ ਹੋ ਚੁੱਕੀ ਸੀ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਮੋਹਾਲੀ ਵਿਚਲੇ ਥਾਣਾ ਸੋਹਾਣਾ ਦੀ ਪੁਲਿਸ ਨੇ ਮਨਪ੍ਰੀਤ ਸਿੰਘ ਉਰਫ ਸਿੰਗਾ ਤੇ ਉਸਦੇ ਸਾਥੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
Check Also
ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਡਟਵਾਂ ਵਿਰੋਧ
ਐਸਜੀਪੀਸੀ ਵਲੋਂ ਸਿਨੇਮਾ ਘਰਾਂ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਜਪਾ ਦੀ ਸੰਸਦ …