ਕਿਸਾਨਾਂ ਦੀ ਹਮਾਇਤ ਕਰਨ ’ਤੇ ਭਾਜਪਾ ਨੇ ਜੋਸ਼ੀ ਦੀ ਕਰ ਦਿੱਤੀ ਸੀ ਛੁੱਟੀ
ਅੰਮਿ੍ਰਤਸਰ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੇ ਸਾਬਕਾ ਆਗੂ ਅਨਿਲ ਜੋਸ਼ੀ ਨੇ ਹੁਣ ਸ਼ੋ੍ਰਮਣੀ ਅਕਾਲੀ ਦਲ ਵਿਚ ਜਾਣ ਦਾ ਮਨ ਬਣਾ ਲਿਆ ਹੈ। ਜਾਣਕਾਰੀ ਮਿਲ ਰਹੀ ਹੈ ਕਿ ਅਨਿਲ ਜੋਸ਼ੀ ਸਣੇ ਕਈ ਹੋਰ ਆਗੂ ਆਉਂਦੀ 20 ਅਗਸਤ ਨੂੰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਧਿਆਨ ਰਹੇ ਕਿ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ ਜੋਸ਼ੀ ਨੇ ਕਿਸਾਨਾਂ ਦੇ ਹੱਕ ਵਿਚ ਗੱਲ ਕੀਤੀ ਸੀ ਅਤੇ ਕਿਹਾ ਸੀ ਕਿ ਵਿਵਾਦਤ ਖੇਤੀ ਕਾਨੂੰਨ ਵਾਪਸ ਹੋਣੇ ਚਾਹੀਦੇ ਹਨ। ਇਸ ਤੋਂ ਬਾਅਦ ਔਖੀ ਹੋਈ ਭਾਜਪਾ ਨੇ ਅਨਿਲ ਜੋਸ਼ੀ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਸੀ।
ਦੱਸਿਆ ਜਾ ਰਿਹਾ ਹੈ ਕਿ ਅਨਿਲ ਜੋਸ਼ੀ ਦੇ ਨਾਲ ਹੀ ਬਠਿੰਡਾ ਤੋਂ ਭਾਜਪਾ ਜਨਤਾ ਯੁਵਾ ਮੋਰਚਾ ਦੇ ਸੂਬਾ ਮੁਖੀ ਮੋਹਿਤ ਗੁਪਤਾ, ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ, ਲੁਧਿਆਣਾ ਦੇ ਸਾਬਕਾ ਡਿਪਟੀ ਮੇਅਰ ਤੇ ਲੁਧਿਆਣਾ ਜ਼ਿਲ੍ਹੇ ਤੋਂ ਹੀ ਵਿਧਾਨ ਸਭਾ ਚੋਣ ਲੜ ਚੁੱਕਾ ਇਕ ਹੋਰ ਆਗੁ ਸਾਥੀਆਂ ਸਣੇ ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਜੋਸ਼ੀ ਦੇ ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਜੋਸ਼ੀ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਮਨ ਬਣਾ ਲਿਆ ਹੈ ਤੇ ਉਹਨਾਂ ਦੀ ਅਕਾਲੀ ਲੀਡਰਸ਼ਿਪ ਨਾਲ ਗੱਲਬਾਤ ਵੀ ਨੇਪਰੇ ਚੜ੍ਹ ਚੁੱਕੀ ਹੈ।
ਧਿਆਨ ਰਹੇ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਜੇ ਛੇ ਕੁ ਮਹੀਨੇ ਦਾ ਸਮਾਂ ਰਹਿੰਦਾ ਹੈ ਅਤੇ ਰਾਜਨੀਤਕ ਆਗੂਆਂ ਨੇ ਆਪਣੀਆਂ ਪਾਰਟੀਆਂ ਵੀ ਬਦਲਣੀਆਂ ਸ਼ੁਰੂ ਕਰ ਦਿੱਤੀਆਂ ਹਨ। ਕੋਈ ਆਗੂ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਜਾ ਰਿਹਾ ਹੈ ਅਤੇ ਕੋਈ ਅਕਾਲੀ ਦਲ ਛੱਡ ਕੇ ਕਾਂਗਰਸ ’ਚ । ਇਸੇ ਤਰ੍ਹਾਂ ਕੋਈ ਆਗੂ ਆਮ ਆਦਮੀ ਪਾਰਟੀ ’ਚ ਜਾ ਰਿਹਾ ਅਤੇ ਕੋਈ ਭਾਜਪਾ ਵਿਚ ਵੀ ਜਾ ਰਿਹਾ ਹੈ। ਆਉਂਦੇ ਦਿਨਾਂ ਵਿਚ ਅਜਿਹਾ ਵਰਤਾਰਾ ਆਮ ਹੀ ਦੇਖਣ ਨੂੰ ਮਿਲੇਗਾ। ਪਰ ਦਲ ਬਦਲੂਆਂ ਨੂੰ ਪੰਜਾਬ ਵਿਧਾਨ ਸਭਾ ਵਿਚ ਕਿੰਨਾ ਕੁ ਲਾਹਾ ਮਿਲੇਗਾ, ਇਹ ਤਾਂ ਸਮਾਂ ਹੀ ਦੱਸੇਗਾ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …