Breaking News
Home / ਭਾਰਤ / ਨੈਸ਼ਨਲ ਡਿਫੈਂਸ ਅਕੈਡਮੀ ਦੀ 5 ਸਤੰਬਰ ਨੂੰ ਹੋ ਰਹੀ ਪ੍ਰੀਖਿਆ ’ਚ ਹੁਣ ਬੈਠ ਸਕਣਗੀਆਂ ਕੁੜੀਆਂ

ਨੈਸ਼ਨਲ ਡਿਫੈਂਸ ਅਕੈਡਮੀ ਦੀ 5 ਸਤੰਬਰ ਨੂੰ ਹੋ ਰਹੀ ਪ੍ਰੀਖਿਆ ’ਚ ਹੁਣ ਬੈਠ ਸਕਣਗੀਆਂ ਕੁੜੀਆਂ

ਸੁਪਰੀਮ ਕੋਰਟ ਨੇ ਧੀਆਂ ਦੇ ਹੱਕ ਵਿਚ ਦਿੱਤਾ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਲੜਕੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਦੀ ਪ੍ਰੀਖਿਆ ’ਚ ਬੈਠਣ ਦੀ ਆਗਿਆ ਦੇ ਦਿੱਤੀ ਹੈ। ਇਹ ਹੁਕਮ ਆਉਂਦੀ 5 ਸਤੰਬਰ ਨੂੰ ਹੋਣ ਵਾਲੀ ਪ੍ਰੀਖਿਆ ਤੋਂ ਹੀ ਲਾਗੂ ਹੋਵੇਗਾ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਸ ਪ੍ਰੀਖਿਆ ਤੋਂ ਬਾਅਦ ਐਨਡੀਏ ਵਿਚ ਔਰਤਾਂ ਦਾ ਅੰਤਿਮ ਦਾਖਲਾ ਅਦਾਲਤ ਵਿਚ ਚੱਲ ਰਹੇ ਮੁਕੱਦਮੇ ਦੇ ਅੰਤਿਮ ਫੈਸਲੇ ਦੇ ਅਧੀਨ ਹੋੇਵੇਗਾ।
ਕੇਂਦਰ ਦੀ ਦਲੀਲ ਨਾਲ ਅਸਹਿਮਤ ਹੁੰਦਿਆਂ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਰਿਸ਼ੀਕੇਸ਼ ਰਾਏ ਦੇ ਬੈਂਚ ਨੇ ਕਿਹਾ ਕਿ ਇਹ ਲਿੰਗ ਭੇਦਭਾਵ ’ਤੇ ਅਧਾਰਤ ਨੀਤੀਗਤ ਫੈਸਲਾ ਹੈ। ਸੁਪਰੀਮ ਕੋਰਟ ਨੇ ਔਰਤਾਂ ਨੂੰ ਇਹ ਮੌਕਾ ਦੇਣ ਦਾ ਵਿਰੋਧ ਕਰਨ ਵਾਲੀ ਭਾਰਤੀ ਫੌਜ ਦੀ ਖਿਚਾਈ ਵੀ ਕੀਤੀ ਅਤੇ ਅਦਾਲਤ ਨੇ ਫੌਜ ਨੂੰ ਆਪਣਾ ਰਵੱਈਆ ਬਦਲਣ ਲਈ ਕਿਹਾ।
ਦੱਸ ਦੇਈਏ ਕਿ ਹੁਣ ਤੱਕ ਲੜਕੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਦੀ ਪ੍ਰੀਖਿਆ ਵਿਚ ਬੈਠਣ ਦੀ ਆਗਿਆ ਨਹੀਂ ਸੀ। ਲੜਕੀਆਂ ਅਤੇ ਉਨ੍ਹਾਂ ਦੇ ਪਰਿਵਾਰ ਲੰਮੇ ਸਮੇਂ ਤੋਂ ਇਸ ਸਬੰਧ ਵਿਚ ਸਰਕਾਰ ਤੋਂ ਛੋਟ ਦੀ ਮੰਗ ਕਰ ਰਹੇ ਸਨ। ਜਦੋਂ ਸਰਕਾਰ ਵੱਲੋਂ ਇਸ ਸਬੰਧ ਵਿਚ ਕੋਈ ਫੈਸਲਾ ਨਹੀਂ ਲਿਆ ਗਿਆ ਤਾਂ ਇਨ੍ਹਾਂ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਲੜਕੀਆਂ ਦੇ ਹੱਕ ਵਿਚ ਇਹ ਵੱਡਾ ਫੈਸਲਾ ਸੁਣਾਇਆ ਹੈ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …