ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜ਼ੀਰਾ ਹਲਕੇ ਦੇ ਪਿੰਡ ਭੜਾਣਾ ਤੋਂ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਯਾਤਰਾ ਸ਼ੁਰੂ ਕਰ ਦਿੱਤੀ ਹੈ। ਪਹਿਲੇ ਦਿਨ ਹੀ ਇਸ ਯਾਤਰਾ ਨੂੰ ਵੱਡਾ ਝਟਕਾ ਲੱਗਾ ਜਦੋਂ ਕਿਸਾਨਾਂ ਨੇ ਸੁਖਬੀਰ ਬਾਦਲ ਦੀ ਅਗਵਾਈ ਵਾਲੀ ਇਸ ਯਾਤਰਾ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ। ਦੱਸਿਆ ਗਿਆ ਕਿ ਜਦੋਂ ਜ਼ੀਰਾ ਤੋਂ ਇਹ ਯਾਤਰਾ ਸ਼ੁਰੂ ਹੋਈ ਤਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਕਾਲੀਆਂ ਝੰਡੀਆਂ ਲੈ ਕੇ ਪਹੁੰਚ ਗਏ ਅਤੇ ਉਨ੍ਹਾਂ ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਨਾਅਰੇਬਾਜ਼ੀ ਕੀਤੀ। ਧਿਆਨ ਰਹੇ ਕਿ ਲੰਘੇ ਕੱਲ੍ਹ ਹਰਸਿਮਰਤ ਕੌਰ ਬਾਦਲ ਦਾ ਵੀ ਡਟਵਾਂ ਵਿਰੋਧ ਹੋਇਆ ਸੀ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਯਾਤਰਾ ਦੇ ਦੋ ਮੁੱਖ ਉਦੇਸ਼ ਹਨ। ਪਹਿਲਾ ਲੋਕਾਂ ਨੂੰ ਕੈਪਟਨ ਅਮਰਿੰਦਰ ਦੀ ਸਰਕਾਰ ਦੇ ਭ੍ਹਿਸ਼ਟ ਕੰਮਾਂ ਤੋਂ ਜਾਣੂ ਕਰਵਾਉਣਾ ਅਤੇ ਦੂਜਾ ਲੋਕਾਂ ਤੋਂ ਫੀਡਬੈਕ ਇਕੱਠਾ ਕਰਨਾ ਤੇ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਦੇਣਾ ਕਿ ਉਹ ਅਕਾਲੀ-ਬਸਪਾ ਸਰਕਾਰ ਤੋਂ ਕੀ ਉਮੀਦ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਰਕਾਰ ਦੇ ਮੰਤਰੀਆਂ ’ਤੇ ਭਿ੍ਰਸ਼ਟਚਾਰ ਦੇ ਇਲਜ਼ਾਮ ਲੱਗ ਰਹੇ ਹਨ, ਜਿਨ੍ਹਾਂ ਵਿਚ ਸਾਧੂ ਸਿੰਘ ਧਰਮਸੋਤ, ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੰਘ ਸਿੱਧੂ, ਭਾਰਤ ਭੂਸ਼ਣ ਆਸੂ ਅਤੇ ਸੁੰਦਰ ਸ਼ਾਮ ਅਰੋੜਾ ਦਾ ਨਾਮ ਸ਼ਾਮਲ ਹੈ। ਸੁਖਬੀਰ ਨੇ ਕਿਹਾ ਕਿ ਲੋਕ 96878- 96878 ’ਤੇ ਮਿਸ ਕਾਲ ਕਰਕੇ ਵੀ ਭਿ੍ਰਸ਼ਟਾਚਾਰ ਵਿਰੁੱਧ ਪਾਰਟੀ ਦੀ ਮੁਹਿੰਮ ਸ਼ਾਮਲ ਹੋ ਸਕਦੇ ਹਨ।
ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਕਿਹਾ ਸੀ ਕਿ ਸ਼ੋ੍ਰਮਣੀ ਅਕਾਲੀ ਦਲ 100 ਦਿਨਾਂ ਵਿਚ 100 ਹਲਕਿਆਂ ਦੀ ਪੰਜਾਬ ਯਾਤਰਾ ਕਰੇਗਾ ਤੇ ‘ਭਿ੍ਰਸ਼ਟ’ ਕਾਂਗਰਸ ਸਰਕਾਰ ਨੂੰ ਬੇਨਕਾਬ ਕੀਤਾ ਜਾਵੇਗਾ। ਉਨ੍ਹਾਂ ਕਾਂਗਰਸ ਸਰਕਾਰ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਖਿਲਾਫ ਵੀ ‘ਚਾਰਜਸ਼ੀਟ’ ਜਾਰੀ ਕੀਤੀ ਸੀ। ਸੁਖਬੀਰ ਨੇ ਕਿਹਾ ਸੀ ਕਿ ਉਹ ਪੰਜਾਬ ਯਾਤਰਾ ਦੌਰਾਨ 700 ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਗੇ ਅਤੇ ਸਮਾਜ ਦੇ ਹਰ ਵਰਗ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …