Breaking News
Home / ਪੰਜਾਬ / ਨਵਜੋਤ ਸਿੰਘ ਸਿੱਧੂ ਮੰਗਣ ਮੁਆਫ਼ੀ

ਨਵਜੋਤ ਸਿੰਘ ਸਿੱਧੂ ਮੰਗਣ ਮੁਆਫ਼ੀ

‘ਆਪ’ ਨੇ ਮਾਲੀ ਦੇ ਬਿਆਨ ’ਤੇ ਸਿੱਧੂ ਤੋਂ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਵੱਲੋਂ ਕਸ਼ਮੀਰ ਸਬੰਧੀ ਦਿੱਤੇ ਗਏ ਬਿਆਨ ਦਾ ਮੁੱਦਾ ਭਖਦਾ ਜਾ ਰਿਹਾ ਹੈ। ਅੱਜ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਮਾਮਲਿਆਂ ਸਹਿ ਇੰਚਾਰਜ ਰਾਘਵ ਚੱਢਾ ਨੇ ਇਸ ਸਬੰਧ ’ਚ ਨਵਜੋਤ ਸਿੱਧੂ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ। ਚੱਢਾ ਦਾ ਕਹਿਣਾ ਹੈ ਕਿ ਮਾਲੀ ਵੱੱਲੋਂ ਇਹ ਬਿਆਨ ਨਵਜੋਤ ਸਿੰਘ ਸਿੱਧੂ ਦੇ ਕਹਿਣ ’ਤੇ ਹੀ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਲੰਘੇ ਦਿਨੀਂ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਕਿਹਾ ਸੀ ਕਿ ਕਸ਼ਮੀਰ ’ਤੇ ਭਾਰਤ ਨੇ ਕਬਜ਼ਾ ਕੀਤਾ ਹੋਇਆ ਹੈ ਅਤੇ ਉਨ੍ਹਾਂ ਅੱਗੇ ਕਿਹਾ ਸੀ ਕਿ ਕਸ਼ਮੀਰ ਨੂੰ ਅਲੱਗ ਦੇਸ਼ ਬਣਾ ਦੇਣਾ ਚਾਹੀਦਾ ਹੈ। ਰਾਘਵ ਚੱਢਾ ਨੇ ਸਿੱਧੂ ਨੂੰ ਪੁੱਛਿਆ ਕਿ ਅਜਿਹੇ ਬਿਆਨ ਭਾਰਤ ਦੇ ਹਿਤ ’ਚ ਹਨ। ਉਨ੍ਹਾਂ ਕਿਹਾ ਕਿ ਸਿੱਧੂ ਇਸ ਸਬੰਧੀ ਆਪਣਾ ਲਿਖਤੀ ਸਪੱਸ਼ਟੀਕਰਨ ਦੇਣ ਅਤੇ ਭਾਰਤ ਵਾਸੀਆਂ ਤੋਂ ਮੁਆਫ਼ੀ ਮੰਗਣ।
ਦੂਜੇ ਪਾਸੇ ਭਾਰਤੀ ਜਨਤਾ ਯੁਵਾ ਮੋਰਚਾ ਵੱਲੋਂ ਵੀ ਸਿੱਧੂ ਦੀ ਅੰਮਿ੍ਰਤਸਰ ਸਥਿਤ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਉਂ ਭਾਰਤੀ ਜਨਤਾ ਯੁਵਾ ਮੋਰਚਾ ਦੇ ਆਗੂ ਤੇ ਵਰਕਰ ਸਿੱਧੂ ਦੀ ਰਿਹਾਇਸ਼ ਅੰਦਰ ਦਾਖਲ ਹੋਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਉਥੇ ਹੀ ਰੋਕ ਲਿਆ। ਇਸ ਦੌਰਾਨ ਪੁਲਿਸ ਅਤੇ ਯੁਵਾ ਮੋਰਚਾ ਦੇ ਆਗੂਆਂ ਵਿਚਕਾਰ ਧੱਕਾਮੁੱਕੀ ਵੀ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਮੌਕੇ ਪ੍ਰਰਦਰਸ਼ਨ ਦੀ ਅਗਵਾਈ ਕਰ ਰਹੇ ਗੌਤਮ ਅਰੋੜਾ ਨੇ ਕਿਹਾ ਕਿ ਸਿੱਧੂ ਭਾਰਤ ’ਚ ਪਾਕਿਸਤਾਨ ਦੇ ਏਜੰਟ ਵਜੋਂ ਕੰਮ ਰਹੇ ਹਨ, ਜਿਸ ਕਰਕੇ ਉਨ੍ਹਾਂ ਦੇ ਸਲਾਹਕਾਰ ਵੱਲੋਂ ਅਜਿਹਾ ਬਿਆਨ ਦਿੱਤਾ ਗਿਆ ਹੈ।

 

Check Also

ਸ਼੍ਰੋਮਣੀ ਅਕਾਲੀ ਦਲ ‘ਚ ਪਿਆ ਸਿਆਸੀ ਕਲੇਸ਼ ਹੋਰ ਵਧਿਆ

ਸੀਨੀਅਰ ਅਕਾਲੀ ਆਗੂਆਂ ਨੇ ਜਲੰਧਰ ‘ਚ ਕੀਤੀ ਵੱਖਰੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ …