ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮੁਹਾਲੀ ਦੀ ਅਦਾਲਤ ’ਚ ਕੀਤਾ ਗਿਆ ਪੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਵਿਵਾਦਤ ਡੀਜੀਪੀ ਸੁਮੇਧ ਸੈਣੀ ਨੂੰ ਆਖਰ ਵਿਜੀਲੈਂਸ ਨੇ ਗਿ੍ਰਫਤਾਰ ਕਰ ਹੀ ਲਿਆ। ਸੁਮੇਧ ਸੈਣੀ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸਾਬਕਾ ਡੀਜੀਪੀ ਨੇ ਮੁਹਾਲੀ ਦੇ ਵਿਜੀਲੈਂਸ ਥਾਣੇ ਵਿਚ ਰਾਤ ਗੁਜ਼ਾਰੀ ਤੇ ਉਸ ਕੋਲੋਂ ਦੇਰ ਰਾਤ ਤਕ ਪੁੱਛਗਿਛ ਕੀਤੀ ਗਈ। ਧਿਆਨ ਰਹੇ ਕਿ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਸੁਮੇਧ ਸੈਣੀ ’ਤੇ ਪਿਛਲੇ ਕਈ ਦਿਨਾਂ ਤੋਂ ਗਿ੍ਰਫਤਾਰੀ ਦੀ ਤਲਵਾਰ ਲਟਕ ਰਹੀ ਸੀ।
ਧਿਆਨ ਰਹੇ ਕਿ ਚੰਡੀਗੜ੍ਹ ਦੇ ਸੈਕਟਰ 20 ਵਿਚਲੀ ਕੋਠੀ ਦੇ ਵਿਵਾਦ ਅਤੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ ਦੇ ਸਬੰਧ ਵਿਚ ਸੁਮੇਧ ਸੈਣੀ ਵਿਜੀਲੈਂਸ ਕੋਲ ਜਾਂਚ ਵਿਚ ਸ਼ਾਮਲ ਹੋਣ ਲਈ ਪਹੁੰਚਿਆ ਸੀ ਅਤੇ ਵਿਜੀਲੈਂਸ ਦੇ ਅਧਿਕਾਰੀਆਂ ਨੇ ਸੁਮੇਧ ਸੈਣੀ ਕੋਲੋਂ ਪੁੱਛਗਿੱਛ ਕਰਦਿਆਂ ਉਸ ਨੂੰ ਗਿ੍ਰਫਤਾਰ ਕਰ ਲਿਆ।
ਵਿਜੀਲੈਂਸ ਵਲੋਂ ਸੁਮੇਧ ਸੈਣੀ ਨੂੰ ਗਿ੍ਰਫਤਾਰ ਕੀਤੇ ਜਾਣ ਤੋਂ ਬਾਅਦ ਉਸਦੀ ਸਲਾਖਾਂ ਪਿੱਛੇ ਬੈਠੇ ਦੀ ਤਸਵੀਰ ਵੀ ਸਾਹਮਣੇ ਆਈ ਹੈ ਅਤੇ ਉਸ ਨੇ ਹਵਾਲਾਤ ਵਿਚ ਸਾਰੀ ਰਾਤ ਗੁਜ਼ਾਰੀ। ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਖਿਲਾਫ ਅਨੇਕਾਂ ਕੇਸ ਹਨ, ਪਰ ਕਾਨੂੰਨੀ ਅੜਚਨਾਂ ਕਰਕੇ ਕਦੇ ਵੀ ਪੁਲਿਸ ਉਸ ਨੂੰ ਗਿ੍ਰਫਤਾਰ ਨਹੀਂ ਸੀ ਕਰ ਸਕੀ। ਅਕਾਲੀ-ਭਾਜਪਾ ਸਰਕਾਰ ਸਮੇਂ ਸੁਮੇਧ ਸੈਣੀ ਤਾਕਤਵਰ ਡੀਜੀਪੀ ਵਜੋਂ ਵਿਚਰਦਾ ਰਿਹਾ ਅਤੇ ਉਹ ਫੈਸਲੇ ਲੈਣ ਲੱਗਾ ਸਰਕਾਰ ਦੀ ਵੀ ਪ੍ਰਵਾਹ ਨਹੀਂ ਸੀ ਕਰਦਾ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …