-10.7 C
Toronto
Tuesday, January 20, 2026
spot_img
Homeਪੰਜਾਬਸੁਖਪਾਲ ਨੰਨੂ ਨੇ ਵੀ ਛੱਡੀ ਭਾਜਪਾ

ਸੁਖਪਾਲ ਨੰਨੂ ਨੇ ਵੀ ਛੱਡੀ ਭਾਜਪਾ

ਕਿਸਾਨਾਂ ਦੀ ਹਮਾਇਤ ਕਰਦਿਆਂ ਨੰਨੂ ਨੇ ਭਾਜਪਾ ਛੱਡਣ ਦਾ ਕੀਤਾ ਐਲਾਨ
ਫਿਰੋਜ਼ਪੁਰ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਜਦੋਂ ਦੇ ਵਿਵਾਦਤ ਖੇਤੀ ਕਾਨੂੰਨ ਲਿਆਂਦੇ ਹਨ, ਉਦੋਂ ਤੋਂ ਹੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਅੰਦੋਲਨ ਦਾ ਅਸਰ ਹੁਣ ਪੰਜਾਬ ਭਾਜਪਾ ਦੇ ਆਗੂਆਂ ’ਤੇ ਪੈਂਦਾ ਸਾਫ ਦਿਖਾਈ ਦੇ ਰਿਹਾ ਹੈ। ਇਸ ਦੇ ਚੱਲਦਿਆਂ ਫਿਰੋਜ਼ਪੁਰ ਤੋਂ ਭਾਜਪਾ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਨੰਨੂ ਨੇ ਵੀ ਭਾਜਪਾ ਨੂੰ ਅਲਵਿਦਾ ਕਹਿ ਦਿੱਤਾ ਹੈ। ਧਿਆਨ ਰਹੇ ਕਿ ਸੁਖਪਾਲ ਨੰਨੂ ਦੋ ਵਾਰ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਵਿਧਾਇਕ ਬਣੇ ਅਤੇ ਚੀਫ ਪਾਰਲੀਮਾਨੀ ਸਕੱਤਰ ਵੀ ਰਹਿ ਚੁੱਕੇ ਹਨ।
ਸੁਖਪਾਲ ਨੰਨੂ ਨੇ ਫਿਰੋਜ਼ਪੁਰ ਵਿਚ ਪ੍ਰੈਸ ਕਾਨਫਰੰਸ ਕਰਕੇ ਕਿਸਾਨੀ ਅੰਦੋਲਨ ਦੀ ਹਮਾਇਤ ਕੀਤੀ ਅਤੇ ਭਾਰਤੀ ਜਨਤਾ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਇਹ ਭਾਜਪਾ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਕਿਸਾਨੀ ਮੁੱਦਿਆਂ ਨੂੰ ਲੈ ਕੇ ਗੰਭੀਰ ਨਹੀਂ ਹੈ। ਸੁਖਪਾਲ ਨੰਨੂ ਨੇ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹਿਣਗੇ। ਹੁਣ ਦੇਖਣਾ ਹੋਵੇਗਾ ਕਿ ਸੁਖਪਾਲ ਨੰਨੂ ਕਿਸ ਸਿਆਸੀ ਪਾਰਟੀ ਦਾ ਰੁਖ ਕਰਦੇ ਹਨ।
ਧਿਆਨ ਰਹੇ ਕਿ ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਇਸ ਤੋਂ ਪਹਿਲਾਂ ਅਨਿਲ ਜੋਸ਼ੀ ਨੇ ਵੀ ਕਿਸਾਨਾਂ ਦੀ ਹਮਾਇਤ ਕੀਤੀ ਸੀ ਅਤੇ ਭਾਜਪਾ ਨੇ ਜੋਸ਼ੀ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਸੀ। ਹੁਣ ਜੋਸ਼ੀ ਸਮੇਤ ਕਈ ਭਾਜਪਾ ਆਗੂ ਆਉਂਦੀ 20 ਅਗਸਤ ਨੂੰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਜਾ ਰਹੇ ਹਨ।

RELATED ARTICLES
POPULAR POSTS