Breaking News
Home / ਹਫ਼ਤਾਵਾਰੀ ਫੇਰੀ / ਨੰਨੂ ਨੇ ਵੀ ਛੱਡੀ ਭਾਜਪਾ

ਨੰਨੂ ਨੇ ਵੀ ਛੱਡੀ ਭਾਜਪਾ

ਫਿਰੋਜ਼ਪੁਰ ਤੋਂ ਦੋ ਵਾਰ ਭਾਜਪਾਈ ਐਮ ਐਲ ਏ ਰਹੇ ਸੁਖਪਾਲ ਨੰਨੂ ਨੇ ਕਿਸਾਨਾਂ ਦੇ ਹੱਕ ਵਿਚ ਪਾਰਟੀ ਨਾਲੋਂ ਤੋੜਿਆ ਨਾਤਾ
ਪੰਜਾਬ ਦੇ ਸਾਬਕਾ ਮੰਤਰੀ ਤੇ ਸੀਨੀਅਰ ਭਾਜਪਾਈ ਆਗੂ ਅਨਿਲ ਜੋਸ਼ੀ ਵੀ ਆਪਣੇ ਦਰਜਨਾਂ ਸਾਥੀਆਂ ਸਣੇ ਜਾ ਰਹੇ ਹਨ ਸ਼੍ਰੋਮਣੀ ਅਕਾਲੀ ਦਲ ‘ਚ
ਫਿਰੋਜ਼ਪੁਰ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਜਦੋਂ ਦੇ ਵਿਵਾਦਤ ਖੇਤੀ ਕਾਨੂੰਨ ਲਿਆਂਦੇ ਹਨ, ਉਦੋਂ ਤੋਂ ਹੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਅੰਦੋਲਨ ਦਾ ਅਸਰ ਹੁਣ ਪੰਜਾਬ ਭਾਜਪਾ ਦੇ ਆਗੂਆਂ ‘ਤੇ ਪੈਂਦਾ ਸਾਫ ਦਿਖਾਈ ਦੇ ਰਿਹਾ ਹੈ। ਇਸ ਦੇ ਚੱਲਦਿਆਂ ਫਿਰੋਜ਼ਪੁਰ ਤੋਂ ਭਾਜਪਾ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਨੰਨੂ ਨੇ ਵੀ ਭਾਜਪਾ ਨੂੰ ਅਲਵਿਦਾ ਕਹਿ ਦਿੱਤਾ ਹੈ। ਧਿਆਨ ਰਹੇ ਕਿ ਸੁਖਪਾਲ ਨੰਨੂ ਦੋ ਵਾਰ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਵਿਧਾਇਕ ਬਣੇ ਅਤੇ ਚੀਫ ਪਾਰਲੀਮਾਨੀ ਸਕੱਤਰ ਵੀ ਰਹਿ ਚੁੱਕੇ ਹਨ।
ਸੁਖਪਾਲ ਨੰਨੂ ਨੇ ਫਿਰੋਜ਼ਪੁਰ ਵਿਚ ਪ੍ਰੈਸ ਕਾਨਫਰੰਸ ਕਰਕੇ ਕਿਸਾਨੀ ਅੰਦੋਲਨ ਦੀ ਹਮਾਇਤ ਕੀਤੀ ਅਤੇ ਭਾਰਤੀ ਜਨਤਾ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਇਹ ਭਾਜਪਾ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਕਿਸਾਨੀ ਮੁੱਦਿਆਂ ਨੂੰ ਲੈ ਕੇ ਗੰਭੀਰ ਨਹੀਂ ਹੈ। ਸੁਖਪਾਲ ਨੰਨੂ ਨੇ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹਿਣਗੇ। ਹੁਣ ਦੇਖਣਾ ਹੋਵੇਗਾ ਕਿ ਸੁਖਪਾਲ ਨੰਨੂ ਕਿਸ ਸਿਆਸੀ ਪਾਰਟੀ ਦਾ ਰੁਖ ਕਰਦੇ ਹਨ। ਸੁਖਪਾਲ ਨੰਨੂ ਨੇ ਅਸਤੀਫੇ ਦਾ ਐਲਾਨ ਕਰਨ ਤੋਂ ਬਾਅਦ ਅਪਣੀ ਕੋਠੀ ‘ਤੇ 50 ਸਾਲਾਂ ਤੋਂ ਲੱਗੇ ਭਾਜਪਾ ਦੇ ਝੰਡੇ ਨੂੰ ਲਾਹ ਕੇ ਉਸ ਦੀ ਜਗ੍ਹਾ ਤੇ ਕਿਸਾਨੀ ਝੰਡਾ ਲਗਾ ਦਿੱਤਾ। ਧਿਆਨ ਰਹੇ ਕਿ ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਇਸ ਤੋਂ ਪਹਿਲਾਂ ਅਨਿਲ ਜੋਸ਼ੀ ਨੇ ਵੀ ਕਿਸਾਨਾਂ ਦੀ ਹਮਾਇਤ ਕੀਤੀ ਸੀ ਅਤੇ ਭਾਜਪਾ ਨੇ ਜੋਸ਼ੀ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਸੀ। ਹੁਣ ਜੋਸ਼ੀ ਸਮੇਤ ਕਈ ਭਾਜਪਾ ਆਗੂ ਆਉਂਦੀ 20 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਜਾ ਰਹੇ ਹਨ।

 

Check Also

ਲਿਬਰਲ ਪਾਰਟੀ ਵੱਲੋਂ ਪੇਸ਼ ਕੀਤੇ ਗਏ ਬਜਟ ਤੋਂ ਬਹੁਤੇ ਕੈਨੇਡਾ ਵਾਸੀ ਨਾ ਖੁਸ਼

ਓਟਵਾ/ਬਿਊਰੋ ਨਿਊਜ਼ : ਇੱਕ ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਲਿਬਰਲਾਂ ਵੱਲੋਂ ਪੇਸ਼ ਕੀਤੇ …