Breaking News
Home / ਹਫ਼ਤਾਵਾਰੀ ਫੇਰੀ / ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਲਈ ਵਚਨਬੱਧ ਹਾਂ : ਜੈਸ਼ੰਕਰ

ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਲਈ ਵਚਨਬੱਧ ਹਾਂ : ਜੈਸ਼ੰਕਰ

ਨਵੀਂ ਦਿੱਲੀ: ਤਾਲਿਬਾਨੀ ਲੜਾਕਿਆਂ ਦੇ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ‘ਤੇ ਕਾਬਜ਼ ਹੋਣ ਤੋਂ ਬਾਅਦ ਭਾਰਤ ਉਥੇ ਫਸੇ ਭਾਰਤੀ ਰਾਜਦੂਤ ਤੇ ਅੰਬੈਸੀ ਦੇ ਹੋਰ ਸਟਾਫ਼ ਨੂੰ ਭਾਰਤੀ ਹਵਾਈ ਸੈਨਾ ਦੇ ਸੀ-17 ਜਹਾਜ਼ ਰਾਹੀਂ ਸੁਰੱਖਿਅਤ ਕੱਢ ਲਿਆਇਆ ਹੈ। ਇਸ ਦੌਰਾਨ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕਾਬੁਲ ਸਥਿਤ ਅੰਬੈਸੀ ਸਟਾਫ਼ ਨੂੰ ਵਾਪਸ ਲਿਆਉਣ ਦਾ ਅਮਲ ਪੂਰਾ ਹੋ ਗਿਆ ਹੈ ਤੇ ਹੁਣ ਸਾਰਾ ਧਿਆਨ ਅਫ਼ਗਾਨ ਰਾਜਧਾਨੀ ਵਿੱਚ ਫਸੇ ਭਾਰਤੀਆਂ ਦੀ ਦੇਸ਼ ਵਾਪਸੀ ਵੱਲ ਰਹੇਗਾ। ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਕਿਹਾ ਕਿ ਸਰਕਾਰ ਕਾਬੁਲ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਲਈ ਵਚਨਬੱਧ ਹੈ। ਭਾਰਤ ਪਹੁੰਚੇ ਜਹਾਜ਼ ਵਿੱਚ ਅਫ਼ਗ਼ਾਨਿਸਤਾਨ ‘ਚ ਭਾਰਤ ਦੇ ਰਾਜਦੂਤ ਰੁਦਰੇਂਦਰ ਟੰਡਨ ਤੇ ਅੰਬੈਸੀ ਦੇ ਅਧਿਕਾਰੀਆਂ ਤੋਂ ਇਲਾਵਾ ਆਈਟੀਬੀਪੀ ਦੇ 99 ਜਵਾਨਾਂ ਸਣੇ 150 ਵਿਅਕਤੀ ਸਵਾਰ ਸਨ। ਜਹਾਜ਼ ਵਿੱਚ ਕੁਝ ਭਾਰਤੀ ਨਾਗਰਿਕਾਂ ਦੇ ਸਵਾਰ ਹੋਣ ਦਾ ਵੀ ਦਾਅਵਾ ਕੀਤਾ ਗਿਆ ਹੈ। ਰਾਜਦੂਤ ਰੁਦਰੇਂਦਰ ਟੰਡਨ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਾਬੁਲ ਵਿੱਚ ਇਸ ਵੇਲੇ ਹਾਲਾਤ ਕਾਫ਼ੀ ਗੁੰਝਲਦਾਰ ਹਨ ਤੇ ਉਥੇ ਫਸੇ ਬਾਕੀ ਭਾਰਤੀਆਂ ਨੂੰ ਕਮਰਸ਼ੀਅਲ ਉਡਾਣਾਂ ਮੁੜ ਸ਼ੁਰੂ ਹੋਣ ਮਗਰੋਂ ਵਾਪਸ ਲਿਆਂਦਾ ਜਾਵੇਗਾ।

Check Also

ਲੋਕ ਸਭਾ ਚੋਣਾਂ ‘ਚੋਂ ਲੋਕ ਮੁੱਦੇ ਗਾਇਬ ਸਿੱਠਣੀਆਂ ਦਾ ਦੌਰ ਸ਼ੁਰੂ

ਨਾ ਕਾਰਜਾਂ ਦੀ ਗੱਲ, ਨਾ ਯੋਜਨਾਵਾਂ ਦਾ ਹਵਾਲਾ-ਇਕ ਲੀਡਰ ਸਵਾਲ ਕਰਦਾ ਹੈ ਦੂਜਾ ਦਿੰਦਾ ਹੈ …