Breaking News
Home / ਹਫ਼ਤਾਵਾਰੀ ਫੇਰੀ / ਕੈਨੇਡਾ ਨਹੀਂ ਦੇਵੇਗਾ ਤਾਲਿਬਾਨ ਨੂੰ ਮਾਨਤਾ

ਕੈਨੇਡਾ ਨਹੀਂ ਦੇਵੇਗਾ ਤਾਲਿਬਾਨ ਨੂੰ ਮਾਨਤਾ

ਜਸਟਿਨ ਟਰੂਡੋ ਨੇ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ‘ਤੇ ਪ੍ਰਗਟਾਈ ਚਿੰਤਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਟਰੂਡੋ ਨੇ ਅਫਗਾਨਿਸਤਾਨ ਵਿਚ ਨਵੀਂ ਤਾਲਿਬਾਨ ਸਰਕਾਰ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਨ ਟਰੂਡੋ ਨੇ ਅਫਗਾਨਿਸਤਾਨ ਦੇ ਮੁੱਦੇ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਤਾਲਿਬਾਨਾਂ ਨੇ ਸੱਤਾ ਹਥਿਆ ਲਈ ਹੈ ਅਤੇ ਚੁਣੀ ਹੋਈ ਲੋਕਤੰਤਰੀ ਸਰਕਾਰ ਨੂੰ ਬਦਲ ਦਿੱਤਾ ਗਿਆ ਹੈ। ਅੱਤਵਾਦੀ ਸੰਗਠਨ ਤਾਲਿਬਾਨ ਨੂੰ ਅਫਗਾਨਿਸਤਾਨ ਦੀ ਸਰਕਾਰ ਵਜੋਂ ਮਾਨਤਾ ਦੇਣ ਦੀ ਸਾਡੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਸਾਡਾ ਧਿਆਨ ਲੋਕਾਂ ਨੂੰ ਅਫਗਾਨਿਸਤਾਨ ਤੋਂ ਬਾਹਰ ਕੱਢਣ ‘ਤੇ ਹੈ ਅਤੇ ਲੋਕਾਂ ਨੂੰ ਹਵਾਈ ਅੱਡੇ ਤਕ ਪਹੁੰਚਾਉਣ ਲਈ ਮੁਫ਼ਤ ਪਹੁੰਚ ਯਕੀਨੀ ਬਣਾਉਣ ਦੀ ਜ਼ਰੂਰਤ ਹੈ। ਉਨ੍ਹਾਂ ਇਹ ਵੀ ਕਿਹਾ ਕਿ 20 ਸਾਲ ਪਹਿਲਾਂ ਵੀ ਜਦੋਂ ਅੱਤਵਾਦੀ ਸਮੂਹ ਨੇ ਅਫਗਾਨਿਸਤਾਨ ‘ਤੇ ਕਬਜ਼ਾ ਕਰ ਲਿਆ ਸੀ ਤਾਂ ਵੀ ਕੈਨੇਡਾ ਨੇ ਤਾਲਿਬਾਨ ਨੂੰ ਦੇਸ਼ ਦੀ ਸਰਕਾਰ ਵਜੋਂ ਮਾਨਤਾ ਨਹੀਂ ਦਿੱਤੀ ਸੀ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਅਸ਼ਰਫ ਗਨੀ ਦੇ ਐਤਵਾਰ ਨੂੰ ਅਫਗਾਨਿਸਤਾਨ ਛੱਡਣ ਦੇ ਤੁਰੰਤ ਬਾਅਦ ਤਾਲਿਬਾਨ ਨੇ ਕਾਬੁਲ ਵਿਚ ਦਾਖ਼ਲ ਹੋ ਕੇ ਰਾਸ਼ਟਰਪਤੀ ਭਵਨ ਦਾ ਕਬਜ਼ਾ ਵੀ ਲੈ ਲਿਆ। ਅੱਤਵਾਦੀ ਸਮੂਹ ਤਾਲਿਬਾਨ ਨੇ ਅਫਗਾਨ ਸਰਕਾਰ ‘ਤੇ ਆਪਣੀ ਜਿੱਤ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਡਰ ਦਾ ਮਾਹੌਲ ਬਣ ਗਿਆ ਅਤੇ ਲੋਕ ਦੇਸ਼ ਛੱਡਣ ਲਈ ਹਵਾਈ ਅੱਡੇ ਵੱਲ ਕਾਹਲੇ ਪੈ ਗਏ।
ਤਾਲਿਬਾਨ ਸਰਕਾਰ ਨੂੰ ਮਾਨਤਾ ਨਹੀਂ ਦਿਆਂਗੇ : ਓਟੂਲ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ ਮੁੱਖ ਵਿਰੋਧੀ, ਕੰਸਰਵੇਟਿਵ ਪਾਰਟੀ ਦੇ ਆਗੂ ਏਰਿਨ ਓਟੂਲ ਨੇ ਵੀ ਕਿਹਾ ਹੈ ਕਿ ਜੇਕਰ 20 ਸਤੰਬਰ 2021 ਦੀਆਂ ਸੰਸਦੀ ਚੋਣਾਂ ਤੋਂ ਬਾਅਦ ਕੈਨੇਡਾ ‘ਚ ਉਨ੍ਹਾਂ ਦੀ ਪਾਰਟੀ ਸੱਤਾ ‘ਚ ਆਈ ਤਾਂ ਤਾਲਿਬਾਨ ਸਰਕਾਰ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ। ਨਿਊ ਡੈਮੋਕਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਵੀ ਕਿਹਾ ਹੈ ਕਿ ਤਾਲਿਬਾਨ ਸਰਕਾਰ ਨੂੰ ਮਾਨਤਾ ਨਹੀਂ ਦਿੱਤੀ ਜਾਣੀ ਚਾਹੀਦੀ।

 

Check Also

ਪੰਜਾਬ ‘ਚੋਂ ਨਸ਼ੇ ਖਤਮ ਕਰਨ ਲਈ ਨਵੀਂ ਵਿਉਂਤਬੰਦੀ

ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ਤੇ ਪੁਲਿਸ ਦਾ ਗੱਠਜੋੜ ਤੋੜਨ ਦਾ ਕੀਤਾ ਵਾਅਦਾ …