1.6 C
Toronto
Thursday, November 27, 2025
spot_img
Homeਭਾਰਤਪੈਗਾਸਸ ਜਾਸੂਸੀ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ

ਪੈਗਾਸਸ ਜਾਸੂਸੀ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪੈਗਾਸਸ ਜਾਸੂਸੀ ਮਾਮਲੇ ਦੀ ਨਿਰਪੱਖ ਤੇ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਕਈ ਪਟੀਸ਼ਨਾਂ ਦੇ ਮਾਮਲੇ ‘ਚ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਮਾਮਲੇ ਨੂੰ 10 ਦਿਨਾਂ ਬਾਅਦ ਸੂਚੀਬੱਧ ਕਰੇਗੀ ਤੇ ਉਦੋਂ ਤੈਅ ਕੀਤਾ ਜਾਵੇਗਾ ਕਿ ਇਸ ਮਾਮਲੇ ‘ਤੇ ਕੀ ਰੁਖ਼ ਅਖਤਿਆਰ ਕੀਤਾ ਜਾਵੇ। ਅਦਾਲਤ ਨੇ ਕੇਂਦਰ ਨੂੰ ਕਿਹਾ ਕਿ ਉਹ ਨਹੀਂ ਚਾਹੁੰਦੀ ਕਿ ਅਜਿਹਾ ਕੁੱਝ ਜਨਤਕ ਕੀਤਾ ਜਾਵੇ ਜਿਹੜਾ ਕੌਮੀ ਸੁਰੱਖਿਆ ਦੇ ਹਿੱਤ ਵਿੱਚ ਨਹੀਂ।
ਪੈਗਾਸਸ ਮਾਮਲੇ ‘ਚ ਲੁਕਾਉਣ ਲਈਕੁਝ ਨਹੀਂ: ਕੇਂਦਰ
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੈਗਾਸਸ ਜਾਸੂਸੀ ਦੇ ਦੋਸ਼ਾਂ ‘ਚ ਲੁਕਾਉਣ ਲਈ ਕੁਝ ਵੀ ਨਹੀਂ ਹੈ ਤੇ ਇਸ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਲਈ ਮੁੱਖ ਮਾਹਿਰਾਂ ਦੀ ਇਕ ਕਮੇਟੀ ਬਣਾਈ ਜਾਵੇਗੀ। ਇਸ ਤੋਂ ਪਹਿਲਾਂ ਕੇਂਦਰ ਨੇ ਹਲਫ਼ਨਾਮਾ ਦਾਇਰ ਕਰਕੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੈਗਾਸਸ ਜਾਸੂਸੀ ਦੇ ਦੋਸ਼ਾਂ ਦੀ ਆਜ਼ਾਦਾਨਾ ਜਾਂਚ ਦੀ ਮੰਗ ਕਰਨ ਵਾਲੀਆਂ ਅਪੀਲਾਂ ਅਨੁਮਾਨਾਂ, ਕਿਆਸਰਾਈਆਂ ਤੇ ਮੀਡੀਆ ‘ਚ ਆਈਆਂ ਅੱਧੀਆਂ-ਅਧੂਰੀਆਂ ਖ਼ਬਰਾਂ ‘ਤੇ ਆਧਾਰਿਤ ਹਨ।

 

RELATED ARTICLES
POPULAR POSTS