16.4 C
Toronto
Friday, April 17, 2026
spot_img
Homeਭਾਰਤਸੁਸ਼ਮਿਤਾ ਦੇਵ ਕਾਂਗਰਸ ਛੱਡ ਕੇ ਤ੍ਰਿਣਮੂਲ ਕਾਂਗਰਸ 'ਚ ਸ਼ਾਮਲ

ਸੁਸ਼ਮਿਤਾ ਦੇਵ ਕਾਂਗਰਸ ਛੱਡ ਕੇ ਤ੍ਰਿਣਮੂਲ ਕਾਂਗਰਸ ‘ਚ ਸ਼ਾਮਲ

ਨਵੀਂ ਦਿੱਲੀ : ਕਾਂਗਰਸ ਆਗੂ ਤੇ ਪਾਰਟੀ ਦੀ ਮਹਿਲਾ ਵਿੰਗ ਦੀ ਮੁਖੀ ਸੁਸ਼ਮਿਤਾ ਦੇਵ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਦੇਵ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਤੇ ਹੋਰਨਾਂ ਪਾਰਟੀ ਆਗੂਆਂ ਦੀ ਹਾਜ਼ਰੀ ਵਿੱਚ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ। ਸਾਬਕਾ ਸੰਸਦ ਮੈਂਬਰ ਦੇਵ, ਮੌਜੂਦਾ ਸਮੇਂ ਕਾਂਗਰਸ ਦੀ ਕੌਮੀ ਤਰਜਮਾਨ ਤੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਮੁਖੀ ਹੈ। ਦੇਵ ਨੇ ਕਾਂਗਰਸ ਪਾਰਟੀ ਛੱਡਣ ਦਾ ਕੋਈ ਕਾਰਨ ਨਹੀਂ ਦੱਸਿਆ ਹੈ। ਕਾਂਗਰਸ ਪ੍ਰਧਾਨ ਨੂੰ ਭੇਜੇ ਪੱਤਰ ਵਿੱਚ ਦੇਵ ਨੇ ਕਿਹਾ ਕਿ ਉਹ ਆਪਣੇ ਜੀਵਨ ‘ਚ ਲੋਕ ਸੇਵਾ ਦਾ ਇਕ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਹੀ ਹੈ।

 

RELATED ARTICLES
POPULAR POSTS