ਸਰੀ : ਐਨਡੀਪੀ ਵੱਲੋਂ ਪਾਰਟੀ ਪ੍ਰਧਾਨ ਜਗਮੀਤ ਸਿੰਘ ਨੂੰ ਬਰਨਬੀ ਸਾਊਥ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜਗਮੀਤ ਸਿੰਘ ਨੇ ਫਿਰ ਕਿਹਾ ਕਿ ਇਸ ਸਮੇਂ ਦੇਸ਼ ਹਾਊਸਿੰਗ ਸੰਕਟ ਦੀ ਮਾਰ ਹੇਠ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿਚਲਾ ਹਾਊਸਿੰਗ ਸੰਕਟ ਟਰੂਡੋ ਵੱਲੋਂ ਪੈਦਾ ਕੀਤਾ ਹੋਇਆ ਹੈ ਅਤੇ ਪਿਛਲੇ 6 ਸਾਲਾਂ ਵਿਚ ਇਹ ਸੰਕਟ ਹੋਰ ਗੰਭੀਰ ਹੋ ਗਿਆ ਹੈ। ਇਸ ਵੇਲੇ ਦੇਸ਼ ਦੇ ਨੌਜਵਾਨਾਂ ਤੇ ਉਨ੍ਹਾਂ ਦੇ ਮਾਪਿਆਂ ਦੀ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਉਹ ਆਪਣੇ ਰਹਿਣ ਲਈ ਵਧੀਆ ਘਰ ਖਰੀਦਣ ਤੋਂ ਅਸਮਰਥ ਹਨ ਅਤੇ ਬੜੀ ਮੁਸ਼ਕਿਲ ਨਾਲ ਕਿਰਾਏ ਦੇ ਘਰਾਂ ਵਿਚ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਜਸਟਿਨ ਟਰੂਡੋ ਵੱਡੇ ਅਮੀਰ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਦੇ ਰਹਿਣਗੇ ਪਰ ਮੈਂ ਕੈਨੇਡੀਅਨ ਪਰਿਵਾਰਾਂ ਲਈ ਘਰ ਬਣਾਉਣ ਦੇ ਸੁਪਨੇ ਨੂੰ ਹਕੀਕਤ ਵਿਚ ਬਦਲਣ ਲਈ ਤਤਪਰ ਰਹਾਂਗਾ। ਉਨ੍ਹਾਂ ਵਾਅਦਾ ਕੀਤਾ ਕਿ ਐਨਡੀਪੀ ਸਰਕਾਰ ਆਉਣ ਤੇ 500,000 ਅਫੋਰਡੇਬਲ ਘਰ ਉਸਾਰੇ ਜਾਣਗੇ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …