ਭਾਜਪਾ ਦੀ ਕੋਈ ਵੀ ਸਰਗਰਮੀ ਨਾ ਹੋਣ ਦੇਣ ਦੀ ਚਿਤਾਵਨੀ
ਸਰਦੂਲਗੜ੍ਹ/ਬਿਊਰੋ ਨਿਊਜ਼ : ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਜਾਰੀ ਸੰਘਰਸ਼ ਤਹਿਤ ਸਰਦੂਲਗੜ੍ਹ ਵਿਖੇ ਕਿਸਾਨਾਂ ਨੇ ਭਾਜਪਾ ਦੇ ਫਲੈਕਸ ਉਤਾਰ ਦਿੱਤੇ।
ਕੁਝ ਦਿਨ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਸਰਦੂਲਗੜ੍ਹ ਵਿੱਚ ਭਾਜਪਾ ਦੀਆਂ ਸਰਗਰਮੀਆਂ ਨਾ ਹੋਣ ਦੇਣ ਦੀ ਚਿਤਾਵਨੀ ਦਿੱਤੀ ਸੀ। ਇਸੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਤੇ ਵਰਕਰਾਂ ਨੇ ਇਕੱਠੇ ਹੋ ਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਰਾਹ ‘ਚੋਂ ਭਾਜਪਾ ਦੇ ਫਲੈਕਸ ਉਤਾਰ ਦਿੱਤੇ। ਇਸ ਦੌਰਾਨ ਉਨ੍ਹਾਂ ਭਾਜਪਾ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਬਲਾਕ ਪ੍ਰਧਾਨ ਜਗਜੀਤ ਸਿੰਘ ਜਟਾਣਾ, ਲੀਲਾ ਸਿੰਘ ਖ਼ਜ਼ਾਨਚੀ, ਹਰਪਾਲ ਸਿੰਘ ਪਾਲੀ ਮੀਰਪੁਰ ਕਲਾਂ, ਬਿੰਦਰ ਸਿੰਘ ਅਤੇ ਰਮਨ ਨੇ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿੰਨਾ ਚਿਰ ਇਹ ਕਾਨੂੰਨ ਰੱਦ ਨਹੀਂ ਹੋ ਜਾਂਦੇ, ਓਨਾ ਚਿਰ ਹਲਕੇ ਵਿੱਚ ਨਾ ਤਾਂ ਭਾਜਪਾ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਸਰਗਰਮੀਆਂ ਹੋਣ ਦਿੱਤੀਆਂ ਜਾਣਗੀਆਂ ਅਤੇ ਨਾ ਹੀ ਭਾਜਪਾ ਆਗੂਆਂ ਨੂੰ ਕਿਸੇ ਤਰ੍ਹਾਂ ਦੇ ਫਲੈਕਸ ਲਾਉਣ ਦਿੱਤੇ ਜਾਣਗੇ।
Check Also
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ
ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ …