-5 C
Toronto
Wednesday, December 3, 2025
spot_img
Homeਪੰਜਾਬਸਿੱਧੂ ਨੇ ਕਿਸਾਨਾਂ ਦੇ ਹੱਕ ’ਚ ਕੀਤੇ ਟਵੀਟ

ਸਿੱਧੂ ਨੇ ਕਿਸਾਨਾਂ ਦੇ ਹੱਕ ’ਚ ਕੀਤੇ ਟਵੀਟ

ਨਵਜੋਤ ਸਿੱਧੂ ਨੇ ਆਪਣੀ ਸਰਕਾਰ ਨੂੰ ਹੀ ਲਿਆ ਨਿਸ਼ਾਨੇ ’ਤੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤੇ ਹਨ। ਸਿੱਧੂ ਨੇ ਗੰਨਾ ਕਾਸ਼ਤਕਾਰਾਂ ਦੇ ਹੱਕ ’ਚ ਖੜ੍ਹਦਿਆਂ ਪਹਿਲੇ ਟਵੀਟ ’ਚ ਲਿਖਿਆ ਹੈ ਕਿ ਗੰਨਾ ਕਾਸ਼ਤਕਾਰਾਂ ਨੂੰ ਸਾਲ 2018 ਤੋਂ ਸਟੇਟ ਐਡਵਾਈਜ਼ਰੀ ਪ੍ਰਾਈਸ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਾਡਲ ਅਨੁਸਾਰ ਗੰਨਾ ਕਾਸ਼ਤਕਾਰਾਂ ਤੇ ਸ਼ੂਗਲ ਮਿੱਲ ਮਾਲਕਾਂ ਨੂੰ ਬਰਾਬਰ ਮੁਨਾਫ਼ਾ ਮਿਲਣਾ ਚਾਹੀਦਾ ਹੈ। ਧਿਆਨ ਰਹੇ ਕਿ ਕਿਸਾਨਾਂ ਨੇ ਗੰਨੇ ਦੀਆਂ ਕੀਮਤਾਂ ਵਿਚ ਵਾਧੇ ਨੂੰ ਲੈ ਕੇ ਜਲੰਧਰ ’ਚ ਦਿੱਲੀ-ਅੰਮਿ੍ਰਤਸਰ ਨੈਸ਼ਨਲ ਹਾਈਵੇ ’ਤੇ ਧਰਨਾ ਲਗਾਇਆ ਹੋਇਆ ਹੈ।
ਨਵਜੋਤ ਸਿੱਧੂ ਨੇ ਆਪਣੇ ਦੂਸਰੇ ਟਵੀਟ ’ਚ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਨੁਸਾਰ ਐਸ.ਏ.ਪੀ. ’ਚ ਤੁਰੰਤ ਵਾਧਾ ਕੀਤਾ ਜਾਵੇ ਅਤੇ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇ। ਸਿੱਧੂ ਨੇ ਕਿਹਾ ਕਿ ਸਰਕਾਰ ਨੂੰ ਖੰਡ ਮਿੱਲਾਂ ਦੇ ਆਧੁਨਿਕੀਕਰਨ ਦੇ ਨਾਲ-ਨਾਲ ਕਿਸਾਨਾਂ ਤੇ ਸ਼ੂਗਰ ਮਿੱਲਾਂ ਦੋਵਾਂ ਦੇ ਲਾਭ ਨੂੰ ਵਧਾਉਣ ਬਾਰੇ ਸੋਚਣਾ ਚਾਹੀਦਾ ਹੈ।
ਧਿਆਨ ਰਹੇ ਕਿ ਸੋਮਵਾਰ ਨੂੰ ਵੀ ਨਵਜੋਤ ਸਿੰਘ ਸਿੱਧੂ ਨੇ ਇਕ ਟਵੀਟ ਕੀਤਾ ਸੀ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਪੰਜਾਬ ’ਚ ਗੰਨੇ ਦੀਆਂ ਕੀਮਤਾਂ ਗੁਆਂਢੀ ਸੂਬਿਆਂ ਹਰਿਆਣਾ, ਯੂਪੀ ਤੇ ਉੱਤਰਾਖੰਡ ਨਾਲੋਂ ਘੱਟ ਹਨ। ਉਨ੍ਹਾਂ ਕਿਹਾ ਕਿ ਪੈਦਾਵਾਰ ਦੇ ਜ਼ਿਆਦਾ ਖਰਚਿਆਂ ਕਾਰਨ ਗੰਨੇ ਦੀਆਂ ਕੀਮਤਾਂ ਵਿਚ ਵਾਧਾ ਹੋਣਾ ਚਾਹੀਦਾ ਹੈ। ਸਿੱਧੂ ਦਾ ਕਹਿਣਾ ਸੀ ਕਿ ਪੰਜਾਬ ਵਿਚ ਐਸ.ਏ.ਪੀ. ਬਿਹਤਰ ਹੋਣੀ ਚਾਹੀਦੀ ਹੈ।

RELATED ARTICLES
POPULAR POSTS