ਬਲਬੀਰ ਸਿੰਘ ਰਾਜੇਵਾਲ ਨੇ ਕੈਪਟਨ ਅਮਰਿੰਦਰ ਦਾ ਕਰਵਾਇਆ ਮੂੰਹ ਮਿੱਠਾ
ਚੰਡੀਗੜ੍ਹ/ਬਿਊਰੋ ਨਿਊਜ਼
ਲੰਘੇ ਚਾਰ ਦਿਨਾਂ ਤੋਂ ਜਲੰਧਰ ਵਿਚ ਧਰਨੇ ’ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਨੇ ਮੰਗ ਲਿਆ ਹੈ ਅਤੇ ਪੰਜਾਬ ਸਰਕਾਰ ਨੇ ਗੰਨੇ ਦੇ ਰੇਟਾਂ ਵਿਚ ਵਾਧਾ ਕਰ ਦਿੱਤਾ ਹੈ। ਹੁਣ ਪੰਜਾਬ ਵਿਚ ਗੰਨੇ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ। ਪੰਜਾਬ ਸਰਕਾਰ ਨੇ ਗੰਨੇ ਦੇ ਭਾਅ ਵਿਚ 35 ਰੁਪਏ ਦਾ ਵਾਧਾ ਕੀਤਾ ਅਤੇ 15 ਦਿਨਾਂ ਦੇ ਅੰਦਰ ਹੀ ਬਕਾਇਆ ਦੇਣ ਦੀ ਗੱਲ ਵੀ ਆਖੀ ਹੈ।
ਗੰਨੇ ਦੀ ਕੀਮਤ ਵਿਚ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਗੰਨੇ ਲਈ 360 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐੱਸ.ਏ.ਪੀ. ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੈਪਟਨ ਨੇ ਕਿਹਾ ਕਿ ਮੇਰੀ ਸਰਕਾਰ ਸਾਡੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਇਥੇ ਦੱਸਣਾ ਬਣਦਾ ਹੈ ਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕੈਪਟਨ ਅਮਰਿੰਦਰ ਸਿੰਘ ਦਾ ਬਰਫੀ ਖੁਆ ਕੇ ਮੂੰਹ ਵੀ ਮਿੱਠਾ ਕਰਵਾਇਆ। ਇਸ ਤੋਂ ਬਾਅਦ ਜੈ ਜਵਾਨ ਅਤੇ ਜੈ ਕਿਸਾਨ ਦੇ ਨਾਅਰੇ ਵੀ ਲਗਾਏ ਗਏ।