7.8 C
Toronto
Thursday, October 30, 2025
spot_img
Homeਭਾਰਤਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦੇ ਆਏ ਨਤੀਜੇ-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ...

ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦੇ ਆਏ ਨਤੀਜੇ-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਜਿੱਤ

ਮਨਜਿੰਦਰ ਸਿਰਸਾ ਚੋਣ ਹਾਰੇ, ਜੀ.ਕੇ. ਤੇ ਸਰਨਾ ਜਿੱਤੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਪਈਆਂ ਵੋਟਾਂ ਦਾ ਨਤੀਜਾ ਅੱਜ ਆ ਗਿਆ ਹੈ। ਸ਼ੋ੍ਰਮਣੀ ਅਕਾਲੀ ਦਲ ਬਾਦਲ ਨੇ 46 ਸੀਟਾਂ ਵਿਚੋਂ 34 ਸੀਟਾਂ ’ਤੇ ਜਿੱਤ ਪ੍ਰਾਪਤ ਕਰ ਲਈ ਹੈ। ਇਸ ਦੇ ਨਾਲ ਅਕਾਲੀ ਦਲ ਬਾਦਲ ਨੇ ਕਮੇਟੀ ਚੋਣਾਂ ਵਿਚ ਪੂਰਨ ਬਹੁਮਤ ਵੀ ਹਾਸਲ ਕਰ ਲਿਆ ਹੈ। ਜਦਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ 500 ਵੋਟਾਂ ਦੇ ਫਰਕ ਨਾਲ ਹਰਵਿੰਦਰ ਸਿੰਘ ਸਰਨਾ ਤੋਂ ਚੋਣ ਹਾਰ ਗਏ ਹਨ।
ਦੂਜੇ ਪਾਸੇ ਬਾਦਲ ਧੜੇ ਤੋਂ ਬਾਗੀ ਹੋ ਕੇ ਜਾਗੋ ਪਾਰਟੀ ਦੇ ਬੈਨਰ ਹੇਠ ਚੋਣ ਲੜਨ ਵਾਲੇ ਮਨਜੀਤ ਸਿੰਘ ਜੀ ਕੇ ਵੀ ਚੋਣ ਜਿੱਤ ਗਏ ਹਨ। ਇਨ੍ਹਾਂ ਚੋਣਾਂ ਦੌਰਾਨ ਮੁੱਖ ਮੁਕਾਬਲਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਸਰਨਾ ਧੜੇ ਵਿਚਕਾਰ ਰਿਹਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਬਹੁਮਤ ਹਾਸਲ ਕਰਨ ਲਈ 24 ਸੀਟਾਂ ’ਤੇ ਜਿੱਤ ਪ੍ਰਾਪਤ ਕਰਨੀ ਹੁੰਦੀ ਹੈ। ਜਦਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਧੜੇ ਨੇ 35 ਸੀਟਾਂ ’ਤੇ ਜਿੱਤ ਪ੍ਰਾਪਤ ਕਰ ਲਈ ਹੈ। ਇਸੇ ਦੌਰਾਨ ਦਿੱਲੀ ਸਰਕਾਰ ਦੇ ਮਾੜੇ ਪ੍ਰਬੰਧ ਸਾਹਮਣੇ ਆਏ ਹਨ ਕਿਉਂਕਿ ਅਧਿਕਾਰਤ ਪਾਸਾਂ ਵਾਲੇ ਪੱਤਰਕਾਰਾਂ ਨੂੰ ਗਿਣਤੀ ਕੇਂਦਰਾਂ ਅੰਦਰ ਜਾਣ ਤੋਂ ਰੋਕਿਆ ਗਿਆ।
ਚੋਣਾਂ ਜਿੱਤਣ ਵਾਲਿਆਂ ’ਚ ਗੀਤਾ ਕਾਲੋਨੀ ਤੋਂ ਬਾਦਲ ਧੜੇ ਦੇ ਸੁਖਵਿੰਦਰ ਸਿੰਘ ਬੱਬਰ,ਚੰਦਰ ਵਿਹਾਰ ਤੋਂ ਸਰਨਾ ਧੜੇ ਦੇ ਅਨੂਪ ਸਿੰਘ ਘੁੰਮਣ, ਵਿਕਾਸ ਪੁਰੀ ਤੋਂ ਸਰਨਾ ਧੜੇ ਦੇ ਅਮਰੀਕ ਸਿੰਘ, ਪ੍ਰੀਤ ਵਿਹਾਰ ਤੋਂ ਸ੍ਰੋਮਣੀ ਅਕਾਲੀ ਦਲ ਦੇ ਭੁਪਿੰਦਰ ਸਿੰਘ ਭੁੱਲਰ, ਵਿਵੇਕ ਵਿਹਾਰ ਤੋਂ ਜਸਵੀਰ ਸਿੰਘ ਨੋਨੀ, ਉੱਤਮ ਨਗਰ ਤੋਂ ਰਮਨਜੋਤ ਸਿੰਘ ਮੀਤਾ ਜਿੱਤ ਚੁੱਕੇ ਹਨ।

RELATED ARTICLES
POPULAR POSTS