4.8 C
Toronto
Wednesday, March 25, 2026
spot_img
Homeਪੰਜਾਬਕੈਪਟਨ ਅਜੇ ਵੀ ਪੰਜਾਬ ਕਾਂਗਰਸ ਦੇ ਕੈਪਟਨ

ਕੈਪਟਨ ਅਜੇ ਵੀ ਪੰਜਾਬ ਕਾਂਗਰਸ ਦੇ ਕੈਪਟਨ

ਕੈਪਟਨ ਅਮਰਿੰਦਰ ਦੀ ਅਗਵਾਈ ’ਚ ਕਾਂਗਰਸ ਲੜੇਗੀ ਪੰਜਾਬ ਵਿਧਾਨ ਸਭਾ ਚੋਣਾਂ : ਰਾਵਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਚੱਲ ਰਿਹਾ ਕਾਟੋ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਕਾਂਗਰਸ ਵਿਚਲੀ ਬਗਾਵਤ ਨੂੰ ਲੈ ਕੇ ਹਰ ਰੋਜ਼ ਨਵੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਤਿ੍ਰਪਤ ਰਾਜਿੰਦਰ ਬਾਜਵਾ ਸਣੇ ਕਈ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਖਿਲਾਫ ਫਿਰ ਝੰਡਾ ਚੁੱਕ ਲਿਆ ਹੈ। ਇਸੇ ਦੌਰਾਨ ਇਹਨਾਂ ਬਾਗੀ ਮੰਤਰੀਆਂ ਨੇ ਅੱਜ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਦੇਹਰਾਦੂਨ ਵਿਚ ਮੁਲਾਕਾਤ ਕੀਤੀ।
ਇਸੇ ਦੌਰਾਨ ਹਰੀਸ਼ ਰਾਵਤ ਨੇ ਕਿਹਾ ਕਿ ਕਾਂਗਰਸ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੀ ਪੰਜਾਬ ਵਿਧਾਨ ਸਭਾ ਚੋਣ ਲੜੇਗੀ। ਬਾਗੀ ਕਾਂਗਰਸੀ ਮੰਤਰੀਆਂ ਨਾਲ ਮੁਲਾਕਾਤ ਤੋਂ ਬਾਅਦ ਰਾਵਤ ਨੇ ਕਿਹਾ ਕਿ ਪੰਜਾਬ ਵਿਚ ਅਮਰਿੰਦਰ ਹੀ ਕਾਂਗਰਸ ਦੇ ਕੈਪਟਨ ਹਨ ਅਤੇ ਉਹ ਪੰਜਾਬ ਮੁੱਖ ਮੰਤਰੀ ਵੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਕਿਸ ਤਰ੍ਹਾਂ ਜਿੱਤੀਆਂ ਜਾਣ, ਇਸ ਲਈ ਅਸੀਂ ਸਾਰੇ ਇਕਜੁੱਟ ਹੋ ਕੇ ਕੰਮ ਕਰਾਂਗੇ।
ਧਿਆਨ ਰਹੇ ਕਿ ਹਰੀਸ਼ ਰਾਵਤ ਦੇ ਆਏ ਬਿਆਨ ਤੋਂ ਬਾਅਦ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਝੰਡਾ ਚੁੱਕਣ ਵਾਲਿਆਂ ਨੂੰ ਵੱਡਾ ਝਟਕਾ ਲੱਗਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ 30 ਦੇ ਕਰੀਬ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਖਿਲਾਫ ਤਿ੍ਰਪਤ ਰਾਜਿੰਦਰ ਸਿੰਘ ਦੀ ਚੰਡੀਗੜ੍ਹ ਰਿਹਾਇਸ਼ ’ਤੇ ਮੀਟਿੰਗ ਕੀਤੀ ਸੀ ਅਤੇ ਫਿਰ ਹਰੀਸ਼ ਰਾਵਤ ਨੂੰ ਮਿਲਣ ਲਈ ਗਏ ਸਨ।

RELATED ARTICLES
POPULAR POSTS