Breaking News
Home / ਹਫ਼ਤਾਵਾਰੀ ਫੇਰੀ / ਪਾਵਨ ਸਰੂਪਾਂ ਦੀ ਹੁਣ ਵਿਦੇਸ਼ਾਂ ‘ਚ ਵੀ ਹੋਵੇਗੀ ਛਪਾਈ

ਪਾਵਨ ਸਰੂਪਾਂ ਦੀ ਹੁਣ ਵਿਦੇਸ਼ਾਂ ‘ਚ ਵੀ ਹੋਵੇਗੀ ਛਪਾਈ

ਵਿਦੇਸ਼ਾਂ ‘ਚ ਵੀ ਪ੍ਰਿੰਟਿੰਗ ਮਸ਼ੀਨਾਂ ਲਾਵੇਗੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ : ਵੱਖ-ਵੱਖ ਮੁਲਕਾਂ ਵਿੱਚ ਪਾਵਨ ਸਰੂਪਾਂ ਦੀ ਵਧ ਰਹੀ ਮੰਗ ਪੂਰੀ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਦੇਸ਼ਾਂ ‘ਚ ਵੀ ਪ੍ਰਿੰਟਿੰਗ ਪ੍ਰੈੱਸ ਲਾਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਵਨ ਸਰੂਪਾਂ ਦੀ ਵਧੀ ਮੰਗ ਦੇ ਮੱਦੇਨਜ਼ਰ ਅਮਰੀਕਾ, ਕੈਨੇਡਾ, ਯੂਰਪ ਅਤੇ ਆਸਟ੍ਰੇਲੀਆ ਜਾਂ ਨਿਊਜ਼ੀਲੈਂਡ ਵਿੱਚ ਪ੍ਰਿੰਟਿੰਗ ਪ੍ਰੈੱਸਾਂ ਲਾਈਆਂ ਜਾਣਗੀਆਂ ਅਤੇ ਜਿਹੜੇ ਦੇਸ਼ ਵਿੱਚ ਵੀ ਪ੍ਰਿੰਟਿੰਗ ਪ੍ਰੈੱਸ ਲਾਈ ਜਾਵੇਗੀ, ਉੱਥੋਂ ਨੇੜਲੇ ਦੇਸ਼ਾਂ ਵਿੱਚ ਸੜਕੀ ਮਾਰਗ ਰਾਹੀਂ ਸਰੂਪ ਲੋੜ ਵਾਲੀ ਥਾਂ ‘ਤੇ ਭੇਜੇ ਜਾਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਲੋੜ ਅਨੁਸਾਰ ਪਾਵਨ ਸਰੂਪ ਸੜਕੀ ਮਾਰਗ ਰਾਹੀਂ ਆਪ ਪਹੁੰਚਾਉਣ ਦਾ ਪ੍ਰਬੰਧ ਕਰੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਿਸ਼ੇਸ਼ ਬੱਸ ਰਾਹੀਂ 100 ਪਾਵਨ ਸਰੂਪ ਗੁਜਰਾਤ ਪਹੁੰਚਾਏਗੀ।
ਅਫ਼ਗਾਨਿਸਤਾਨ ਤੋਂ ਲਿਆਂਦੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਿੱਲੀਦੇ ਗੁਰਦੁਆਰੇ ‘ਚ ਸੁਸ਼ੋਭਿਤ
ਨਵੀਂ ਦਿੱਲੀ : ਅਫ਼ਗਾਨਿਤਸਾਨ ਤੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਕਮੇਟੀ ਦੀ ਟੀਮ ਦਿੱਲੀ ਵਿਖੇ ਕੌਮਾਂਤਰੀ ਹਵਾਈ ਅੱਡੇ ‘ਤੇ ਪਹੁੰਚੀ ਸੀ। ਇਥੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤੇ ਗਏ ਤੇ ਫਿਰ ਇਨ੍ਹਾਂ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਨਿਊ ਮਹਾਵੀਰ ਨਗਰ ਪੱਛਮੀ ਦਿੱਲੀ ਵਿਚ ਆਦਰ-ਸਤਿਕਾਰ ਨਾਲ ਲਿਆ ਕੇ ਸੁਸ਼ੋਭਿਤ ਕੀਤਾ ਗਿਆ। ਸਿਰਸਾ ਨੇ ਦੱਸਿਆ ਕਿ ਤਿੰਨ ਵਿਚੋਂ ਦੋ ਸਰੂਪਾਂ ਦਾ ਸੁੱਖ ਆਸਨ ਕਰਵਾ ਦਿੱਤਾ ਗਿਆ ਹੈ ਤੇ ਇਕ ਸਰੂਪ ਦਾ ਸੰਗਤਾਂ ਦੇ ਦਰਸ਼ਨਾਂ ਵਾਸਤੇ ਪ੍ਰਕਾਸ਼ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਜਿਹੜੇ ਸਿੱਖ ਤੇ ਹਿੰਦੂ ਪਰਿਵਾਰ ਇੱਥੇ 2020 ਅਤੇ 2021 ਵਿਚ ਆਏ ਹਨ, ਉਨ੍ਹਾਂ ਨੂੰ ਇੱਥੇ ਦੀ ਨਾਗਰਿਕਤਾ ਦਿੱਤੀ ਜਾਵੇ ਤਾਂ ਜੋ ਇਹ ਲੋਕ ਇੱਥੇ ਵਸ ਸਕਣ। ਸਿਰਸਾ ਨੇ ਨਾਲ ਹੀ ਦੱਸਿਆ ਕਿ ਹਾਲੇ ਵੀ 225 ਸਿੱਖ ਤੇ ਹਿੰਦੂ ਅਫ਼ਗਾਨਿਸਤਾਨ ਵਿਚ ਹਨ।

Check Also

ਅਦਾਰਾ ਪਰਵਾਸੀ ਵੱਲੋਂ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਖ਼ਾਲਸਾ ਪੰਥ ਦਾ ਜਨਮ ਦਿਹਾੜਾ ਹੈ ਵਿਸਾਖੀ, ਘਰ ਵਿਚ ਅਨਾਜ਼ ਦੇ ਰੂਪ ਵਿਚ ਆਈਆਂ ਖੁਸ਼ੀਆਂ …