ਪਟਿਆਲਾ : ਕਾਂਗਰਸੀ ਸੰਸਦ ਮੈਂਬਰ ਪਰਨੀਤ ਕੌਰ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਪਰਨੀਤ ਕੌਰ ਨੇ ਨਵਜੋਤ ਸਿੱਧੂ ‘ਤੇ ਖੂਬ ਸਿਆਸੀ ਗੁੱਸਾ ਕੱਢਿਆ। ਪਰਨੀਤ ਕੌਰ ਨੇ ਪੰਜਾਬ ‘ਚ ਪਏ ਕਲੇਸ਼ ਨੂੰ ਸਿੱਧੂ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਦੱਸਿਆ ਅਤੇ ਸਿੱਧੂ ਦੇ ਸਲਾਹਕਾਰਾਂ ਖਿਲਾਫ ਵੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀਆਂ ਟਿੱਪਣੀਆਂ ਕਾਂਗਰਸ ਨੂੰ ਕਮਜ਼ੋਰ ਕਰਨ ਵਾਲੀਆਂ ਹਨ। ਮੁੱਖ ਮੰਤਰੀ ਖਿਲਾਫ ਉੱਠੀ ਬਗ਼ਾਵਤ ਪਿੱਛੇ ਨਵਜੋਤ ਸਿੰਘ ਸਿੱਧੂ ਦਾ ਹੱਥ ਹੋਣ ਦੇ ਆਰੋਪ ਲਾਉਂਦਿਆਂ ਪਰਨੀਤ ਕੌਰ ਨੇ ਨਵਜੋਤ ਸਿੱਧੂ ਅਤੇ ਉਨ੍ਹਾਂ ਦੇ ਸਾਥੀਆਂ ਦੀ ਜਵਾਬ ਤਲਬੀ ਮੰਗੀ।
Check Also
ਸਰਵੇਖਣਾਂ ਅਨੁਸਾਰ ਲਿਬਰਲਾਂ ਦਾ ਗਰਾਫ ਡਿੱਗਿਆ ਪਰ ਹੱਥ ਹਾਲੇ ਵੀ ਕੰਸਰਵੇਟਿਵਾਂ ਤੋਂ ਉਪਰ
ਪ੍ਰਧਾਨ ਮੰਤਰੀ ਦੇ ਅਹੁਦੇ ਲਈ ਮਾਰਕ ਕਾਰਨੀ ਨੂੰ 41 ਫੀਸਦੀ ਅਤੇ ਪੀਅਰ ਪੋਲੀਵਰ ਨੂੰ 36 …