27.2 C
Toronto
Sunday, October 5, 2025
spot_img
Homeਭਾਰਤਸਿਰਸਾ ਹਾਰ ਕੇ ਵੀ ਦਿੱਲੀ ਗੁਰਦੁਆਰਾ ਕਮੇਟੀ ਦੇ ਬਣਨਗੇ ਪ੍ਰਧਾਨ!

ਸਿਰਸਾ ਹਾਰ ਕੇ ਵੀ ਦਿੱਲੀ ਗੁਰਦੁਆਰਾ ਕਮੇਟੀ ਦੇ ਬਣਨਗੇ ਪ੍ਰਧਾਨ!

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਲਈ ਪਈਆਂ ਵੋਟਾਂ ਦੇ ਨਤੀਜੇ ਆ ਚੁੱਕੇ ਹਨ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸਪੱਸ਼ਟ ਬਹੁਮਤ ਮਿਲ ਗਿਆ ਹੈ, ਪਰ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਚੋਣ ਹਾਰ ਗਏ ਹਨ। ਕੁੱਲ 46 ਸੀਟਾਂ ਵਿਚੋਂ 27 ਸੀਟਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਜਿੱਤੀ ਹੋਈ ਹੈ। ਧਿਆਨ ਰਹੇ ਕਿ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਮਨਜਿੰਦਰ ਸਿੰਘ ਸਿਰਸਾ ਨੂੰ 500 ਤੋਂ ਜ਼ਿਆਦਾ ਵੋਟਾਂ ਦੇ ਫਰਕ ਨਾਲ ਹਰਾਇਆ ਹੈ।
ਹਾਰਨ ਤੋਂ ਬਾਅਦ ਮਨਜਿੰਦਰ ਸਿਰਸਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ ਰਹਿਣਗੇ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਾਗੀ ਹੋਏ ਮਨਜੀਤ ਸਿੰਘ ਜੀ.ਕੇ. ਵੀ ਜਿੱਤ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦਾ ਸਿਹਰਾ ਮਨਜਿੰਦਰ ਸਿੰਘ ਸਿਰਸਾ ਨੂੰ ਦਿੰਦਿਆਂ, ਉਨ੍ਹਾਂ ਦੇ ਨਾਮ ਹੀ ਨੌਮੀਨੇਟ ਕਰਨ ਦਾ ਐਲਾਨ ਕੀਤਾ ਹੈ।
ਇਸ ਤਰ੍ਹਾਂ ਮਨਜਿੰਦਰ ਸਿੰਘ ਸਿਰਸਾ ਹਾਰਨ ਦੇ ਬਾਵਜੂਦ ਵੀ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣ ਸਕਦੇ ਹਨ। ਚੋਣ ਨਤੀਜਿਆਂ ਵਿਚ ਸਰਨਾ ਗਰੁੱਪ ਨੂੰ 14, ਮਨਜੀਤ ਸਿੰਘ ਜੀ.ਕੇ.ਦੀ ‘ਜਾਗੋ’ ਪਾਰਟੀ ਨੂੰ 3 ਅਤੇ ਪੰਥਕ ਅਕਾਲੀ ਲਹਿਰ ਅਤੇ ਆਜ਼ਾਦ ਨੂੰ 1-1 ਸੀਟ ਮਿਲੀ ਹੈ।

 

RELATED ARTICLES
POPULAR POSTS