Breaking News
Home / ਦੁਨੀਆ / ਸ਼ਹੀਦ ਸੰਦੀਪ ਧਾਲੀਵਾਲ ਦੀ ਤਸਵੀਰ ਸਿੱਖ ਅਜਾਇਬ ਘਰ ‘ਚ ਲੱਗੇਗੀ

ਸ਼ਹੀਦ ਸੰਦੀਪ ਧਾਲੀਵਾਲ ਦੀ ਤਸਵੀਰ ਸਿੱਖ ਅਜਾਇਬ ਘਰ ‘ਚ ਲੱਗੇਗੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਅਮਰੀਕਾ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਸੰਦੀਪ ਸਿੰਘ ਧਾਲੀਵਾਲ ਨੇ ਅਮਰੀਕਾ ਪੁਲਿਸ ਵਿੱਚ ਦਸਤਾਰ ਸਮੇਤ ਡਿਊਟੀ ਕਰਨ ਲਈ ਕਰੀਬ 6 ਸਾਲ ਲੜਾਈ ਲੜੀ ਸੀ, ਜਿਸ ਕਾਰਨ ਸਿੱਖਾਂ ਨੂੰ ਸੇਵਾ ਦੌਰਾਨ ਦਸਤਾਰ ਦੀ ਛੋਟ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਈਸ਼ਰ ਸਿੰਘ ਅਤੇ ਜਥੇਦਾਰ ਅਮਰ ਸਿੰਘ ਧਾਲੀਵਾਲ ਬੇਟ ਦੀਆਂ ਤਸਵੀਰਾਂ ਵੀ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਈਆਂ ਜਾਣਗੀਆਂ।

 

Check Also

ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ

ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …