Breaking News
Home / ਪੰਜਾਬ / ਪੈਰਾ ਉਲੰਪਿਕ ਖਿਡਾਰੀਆਂ ਵੱਲੋਂ ਕੈਪਟਨ ਦੀ ਚੰਡੀਗੜ੍ਹ ਰਿਹਾਇਸ਼ ਅੱਗੇ ਧਰਨਾ

ਪੈਰਾ ਉਲੰਪਿਕ ਖਿਡਾਰੀਆਂ ਵੱਲੋਂ ਕੈਪਟਨ ਦੀ ਚੰਡੀਗੜ੍ਹ ਰਿਹਾਇਸ਼ ਅੱਗੇ ਧਰਨਾ

ਮੁੱਖ ਮੰਤਰੀ ਦੇ ਓਐਸਡੀ ਨੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੈਰਾ ਉਲੰਪਿਕ ਖਿਡਾਰੀਆਂ ਨੇ ਨੌਕਰੀ ਦੀ ਮੰਗ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਰਿਹਾਇਸ਼ ਅੱਗੇ ਆਪਣੇ ਤਗ਼ਮੇ ਤੇ ਇਨਾਮ ਰੱਖ ਕੇ ਧਰਨਾ ਦਿੱਤਾ। ਪੁਲਿਸ ਨੇ ਇਨ੍ਹਾਂ ਖਿਡਾਰੀਆਂ ਨੂੰ ਮੁੱਖ ਮੰਤਰੀ ਰਿਹਾਇਸ਼ ਤੋਂ ਕੁਝ ਦੂਰੀ ‘ਤੇ ਰੋਕ ਦਿੱਤਾ ਸੀ। ਇਹ ਧਰਨਾ ਮੰਗਲਵਾਰ ਨੂੰ ਸਵੇਰ ਤੋਂ ਲੈ ਕੇ ਬਾਅਦ ਦੁਪਹਿਰ ਤੱਕ ਚੱਲਦਾ ਰਿਹਾ ਜਿਸ ਤੋਂ ਬਾਅਦ ਮੁੱਖ ਮੰਤਰੀ ਦੇ ਓਐੱਸਡੀ ਐੱਮ ਪੀ ਸਿੰਘ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪੈਰਾ ਉਲੰਪਿਕ ਖਿਡਾਰੀਆਂ ਨੂੰ ਨੌਕਰੀਆਂ ਦੇਣ ਦਾ ਮੁੱਦਾ ਆਗਾਮੀ ਕੈਬਨਿਟ ਮੀਟਿੰਗ ਵਿੱਚ ਜ਼ਰੂਰ ਚੁੱਕਿਆ ਜਾਵੇਗਾ। ਇਸ ਮੌਕੇ ਇਨ੍ਹਾਂ ਖਿਡਾਰੀਆਂ ਨੇ ਕਿਹਾ ਕਿ ਉਨ੍ਹਾਂ ਦੇਸ਼ ਲਈ ਖੇਡਦਿਆਂ ਕੌਮਾਂਤਰੀ ਪੱਧਰ ‘ਤੇ ਕਈ ਤਗ਼ਮੇ ਹਾਸਲ ਕੀਤੇ ਹਨ ਪਰ ਇਸ ਦੇ ਬਾਵਜੂਦ ਸੂਬਾ ਸਰਕਾਰ ਉਨ੍ਹਾਂ ਨੂੰ ਨੌਕਰੀਆਂ ਦੇਣ ਤੋਂ ਭੱਜ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੈਰਾ ਉਲੰਪਿਕ ਖਿਡਾਰੀਆਂ ਨੂੰ ਸਪੋਰਟਸ ਅਤੇ ਹੈਂਡੀਕੇਪਡ ਕੋਟੇ ਵਿੱਚੋਂ ਇੱਕ-ਇੱਕ ਫ਼ੀਸਦੀ ਹਿੱਸਾ ਦਿੱਤਾ ਜਾਵੇ।

Check Also

ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ

ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …