ਸੁਖਬੀਰ ਨੂੰ ਮਲੋਟ ਅਤੇ ਗਿੱਦੜਬਾਹਾ ‘ਚ ਕਿਸਾਨਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ
ਮਲੋਟ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਯਾਨੀ 2022 ਦੇ ਸ਼ੁਰੂ ਵਿਚ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣਾ ਆਧਾਰ ਜਾਨਣ ਲਈ 100 ਦਿਨਾਂ ਯਾਤਰਾ ਸ਼ੁਰੂ ਕੀਤੀ ਹੋਈ ਹੈ।
ਇਸੇ ਤਹਿਤ ਮਲੋਟ ਪਹੁੰਚੇ ਸੁਖਬੀਰ ਬਾਦਲ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ ਕੀਤਾ ਗਿਆ। ਧਿਆਨ ਰਹੇ ਕਿ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਲੈ ਕੇ ਕਿਸਾਨਾਂ ਵਲੋਂ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।
100 ਦਿਨਾਂ ਯਾਤਰਾ ਦੌਰਾਨ ਮਲੋਟ ਪਹੁੰਚੇ ਸੁਖਬੀਰ ਬਾਦਲ ਦਾ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ। ਇਸੇ ਤਰ੍ਹਾਂ ਸੁਖਬੀਰ ਸਿੰਘ ਬਾਦਲ ਦਾ ਗਿੱਦੜਬਾਹਾ ‘ਚ ਕਿਸਾਨਾਂ ਵੱਲੋਂ ਡਟਵਾਂ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ। ਇਸ ਦੌਰਾਨ ਸੁਖਬੀਰ ਬਾਦਲ ਨੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੂੰ ਮਲੋਟ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।
ਇਸ ਤੋਂ ਪਹਿਲਾਂ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਵਿਚ ਸੁਖਬੀਰ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦਾ ਪੁੱਤਰ ਅਨੰਤਬੀਰ ਵੀ ਉਨ੍ਹਾਂ ਦੇ ਨਾਲ ਸੀ।
ਇਸੇ ਦੌਰਾਨ ਸੁਖਬੀਰ ਬਾਦਲ ਨੇ ਕਿਸਾਨ ਆਗੂਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਖੇਤੀ ਕਾਨੂੰਨਾਂ ਦਾ ਪਹਿਲਾਂ ਵੀ ਵਿਰੋਧ ਕਰਦੇ ਸੀ ਤੇ ਅੱਜ ਵੀ ਕਰਦੇ ਹਨ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਕਿਸਾਨਾਂ ਅਤੇ ਸੁਖਬੀਰ ਦਰਮਿਆਨ ਜਿਹੜੀ ਗੱਲਬਾਤ ਹੋਈ ਉਹ ਬੇਸਿੱਟਾ ਹੀ ਰਹੀ। ਧਿਆਨ ਰਹੇ ਕਿ ਸੁਖਬੀਰ ਬਾਦਲ ਨੇ ਪਿਛਲੇ ਦਿਨੀਂ ਜ਼ੀਰਾ ਤੋਂ 100 ਦਿਨਾਂ ਯਾਤਰਾ ਸ਼ੁਰੂ ਕੀਤੀ ਸੀ ਅਤੇ ਉਦੋਂ ਤੋਂ ਹੀ ਇਸ ਯਾਤਰਾ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਝਭ
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …