ਸੇਖਵਾਂ ਨੇ ਕੇਜਰੀਵਾਲ ਨੂੰ ਦੇਸ਼ ਦਾ ਭਵਿੱਖ ਦੱਸਿਆ
ਹੁਣ ਸਮੁੱਚੇ ਪੰਜਾਬ ਦੀ ਉਮੀਦ ਬਣ ਗਈ ‘ਆਪ’ : ਕੇਜਰੀਵਾਲ
ਗੁਰਦਾਸਪੁਰ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਸੇਵਾ ਸਿੰਘ ਸੇਖਵਾਂ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਅਰਵਿੰਦ ਕੇਜਰੀਵਾਲ ਨੇ ਸੇਖਵਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਧਿਆਨ ਰਹੇ ਕਿ ਕੇਜਰੀਵਾਲ ਅੱਜ ਸੇਵਾ ਸਿੰਘ ਸੇਖਵਾਂ ਨੂੰ ਮਿਲਣ ਲਈ ਉਨ੍ਹਾਂ ਦੇ ਗੁਰਦਾਸਪੁਰ ਜ਼ਿਲ੍ਹੇ ਵਿਚ ਪੈਂਦੇ ਪਿੰਡ ਸੇਖਵਾਂ ਵਿਖੇ ਪਹੁੰਚੇ ਸਨ। ਇਸ ਮੌਕੇ ਸੇਵਾ ਸਿੰਘ ਸੇਖਵਾਂ ਨੇ ਕੇਜਰੀਵਾਲ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਦੇਸ਼ ਦਾ ਭਵਿੱਖ ਦੱਸਿਆ।
ਸੇਖਵਾਂ ਨੇ ਕਿਹਾ ਕਿ ਸਾਡੀਆਂ ਤਿੰਨ ਪੀੜ੍ਹੀਆਂ ਨੇ ਸ਼੍ਰੋਮਣੀ ਅਕਾਲੀ ਦਲ ਲਈ ਕੰਮ ਕੀਤਾ, ਪਰ ਹੁਣ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ ਤਾਂ ਉਨ੍ਹਾਂ ਦੀ ਖਬਰ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਆਗੂ ਨਹੀਂ ਪਹੁੰਚਿਆ। ਧਿਆਨ ਰਹੇ ਕਿ ਸੇਖਵਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਸਿੱਖਿਆ ਮੰਤਰੀ ਰਹਿ ਚੁੱਕੇ ਹਨ ਅਤੇ ਫਿਰ ਉਹ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਵਿਚ ਸ਼ਾਮਲ ਹੋ ਗਏ ਸਨ।
ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਸੇਵਾ ਸਿੰਘ ਸੇਖਵਾਂ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ‘ਤੇ ਧੰਨਵਾਦ ਕੀਤਾ। ਕੇਜਰੀਵਾਲ ਨੇ ਸੇਖਵਾਂ ਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਉਨ੍ਹਾਂ ਤੋਂ ਸੇਧ ਲੈਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸੇਵਾ ਸਿੰਘ ਸੇਖਵਾਂ ਸਾਡਾ ਮਾਰਗ ਦਰਸ਼ਨ ਕਰਦੇ ਰਹਿਣਗੇ। ਇਸ ਮੌਕੇ ਪਾਰਟੀ ਦੇ ਪੰਜਾਬ ਤੋਂ ਪ੍ਰਧਾਨ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਰਾਘਵ ਚੱਢਾ, ਸਰਬਜੀਤ ਕੌਰ ਮਾਣੂਕੇ, ਬਲਜਿੰਦਰ ਕੌਰ ਅਤੇ ਕੁੰਵਰ ਵਿਜੇ ਪ੍ਰਤਾਪ ਸਣੇ ਬਹੁਤ ਸਾਰੇ ਪਾਰਟੀ ਆਗੂ ਹਾਜ਼ਰ ਰਹੇ।
ਧਿਆਨ ਰਹੇ ਕਿ ਪਿਛਲੇ ਕਈ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਕਿ ਭਗਵੰਤ ਮਾਨ ਵੀ ਨਾਰਾਜ਼ ਚੱਲ ਰਹੇ ਹਨ। ਸਿਆਸੀ ਹਲਕਿਆਂ ਦੀ ਨਿਗ੍ਹਾ ਵੀ ਇਸ ‘ਤੇ ਹੀ ਸੀ ਭਗਵੰਤ ਮਾਨ ਪਤਾ ਨਹੀਂ ਅੱਜ ਪਾਰਟੀ ਦੇ ਪ੍ਰੋਗਰਾਮ ਵਿਚ ਪਹੁੰਚਣਗੇ ਜਾਂ ਨਹੀਂ।
ਇੱਥੇ ਦੱਸਣਾ ਬਣਦਾ ਹੈ ਕਿ ਭਗਵਾਨ ਮਾਨ ਵੀ ਕੇਜਰੀਵਾਲ ਦੇ ਨਾਲ ਹੀ ਪਹੁੰਚੇ ਸਨ, ਪਰ ਕੇਜਰੀਵਾਲ ਤੇ ਸੇਖਵਾਂ ਤੋਂ ਇਲਾਵਾ ਹੋਰ ਕਿਸੇ ਵੀ ਪਾਰਟੀ ਆਗੂ ਨੇ ਸੰਬੋਧਨ ਕੀਤਾ। ਕਿਉਂਕਿ ਸੇਖਵਾਂ ਨੇ ਇਹ ਕਹਿ ਦਿੱਤਾ ਸੀ ਕਿ ਕੇਜਰੀਵਾਲ ਸਿਰਫ ਉਨ੍ਹਾਂ ਦੀ ਸਿਹਤ ਦੀ ਖਬਰ ਲੈਣ ਲਈ ਆਏ ਹਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …