Breaking News
Home / ਭਾਰਤ / ਕਿਸਾਨਾਂ ਵੱਲੋਂ ਕਰਨਾਲ ’ਚ ਮਹਾਪੰਚਾਇਤ

ਕਿਸਾਨਾਂ ਵੱਲੋਂ ਕਰਨਾਲ ’ਚ ਮਹਾਪੰਚਾਇਤ

ਪੁਲਿਸ ਲਾਠੀਚਾਰਜ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਲਈ ਮੰਗਿਆ 25 ਲੱਖ ਰੁਪਏ ਦਾ ਮੁਆਵਜ਼ਾ ਤੇ ਸਰਕਾਰੀ ਨੌਕਰੀ
ਕਰਨਾਲ/ਬਿਊਰੋ ਨਿਊਜ਼
ਕਿਸਾਨਾਂ ਨੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿਚ ਪੈਂਦੇ ਘੜੌਂਦਾ ਵਿੱਚ ਮਹਾਪੰਚਾਇਤ ਕਰਕੇ ਤਿੰਨ ਅਹਿਮ ਫੈਸਲੇ ਲਏ। ਮਹਾਪੰਚਾਇਤ ਵਿੱਚ ਵੱਡੀ ਗਿਣਤੀ ਕਿਸਾਨ ਸ਼ਾਮਲ ਹੋਏ ਤੇ ਇਸ ਨੂੰ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਸੰਬੋਧਨ ਕੀਤਾ। ਇਸ ਦੌਰਾਨ ਸਰਕਾਰ ਨੂੰ 6 ਸਤੰਬਰ ਲਈ ਅਲਟੀਮੇਟਮ ਦਿੰਦਿਆਂ ਤਿੰਨ ਮੰਗਾਂ ਰੱਖੀਆਂ ਗਈਆਂ ਹਨ। ਕਿਸਾਨਾਂ ਨੇ ਕਿਹਾ ਕਿ ਕਰਨਾਲ ਦੇ ਐਸਡੀਐੱਮ ਆਯੂਸ਼ ਸਿਨਹਾ ਨੂੰ ਬਰਖਾਸਤ ਕਰਕੇ ਉਸ ਖਿਲਾਫ ਫੌਰੀ ਕੇਸ ਦਰਜ ਕੀਤਾ ਜਾਵੇ। ਧਿਆਨ ਰਹੇ ਕਿ ਕਰਨਾਲ ਵਿਚ ਪੁਲਿਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਸੀ, ਜਿਸ ਤੋਂ ਬਾਅਦ ਇਕ ਕਿਸਾਨ ਸ਼ਿਆਮ ਕਾਜਲ ਦੀ ਜਾਨ ਚਲੇ ਗਈ ਸੀ। ਮਿ੍ਰਤਕ ਕਿਸਾਨ ਦੇ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਤੋਂ ਇਲਾਵਾ ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਚੜੂਨੀ ਨੇ ਕਿਸਾਨਾਂ ਨੂੰ 5 ਸਤੰਬਰ ਨੂੰ ਯੂਪੀ ਵਿੱਚ ਹੋਣ ਵਾਲੀ ਮਹਾਪੰਚਾਇਤ ਵਿੱਚ ਪਹੁੰਚਣ ਦੀ ਵੀ ਅਪੀਲ ਕੀਤੀ ਹੈ। ਕਿਸਾਨ ਆਗੂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਪਰੋਕਤ ਤਿੰਨੇ ਮੰਗਾਂ ਨਾ ਮੰਨੀਆਂ ਗਈਆਂ ਤਾਂ 7 ਸਤੰਬਰ ਨੂੰ ਕਰਨਾਲ ਵਿੱਚ ਮਿਨੀ ਸਕੱਤਰੇਤ ਦਾ ਘਿਰਾਓ ਕੀਤਾ ਜਾਵੇਗਾ।

 

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …