Breaking News
Home / ਪੰਜਾਬ / ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਮੰਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੀਤਾ ਤਲਬ

ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਮੰਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੀਤਾ ਤਲਬ

ਕਿਹਾ, ਬਰਗਾੜੀ ਮੋਰਚੇ ਵਿੱਚ ਨਿਆਂ ਨਾ ਮਿਲਣ ਬਾਰੇ ਮੰਗਿਆ ਗਿਆ ਹੈ ਸਪਸ਼ਟੀਕਰਨ
ਅੰਮਿ੍ਰਤਸਰ/ਬਿਊਰੋ ਨਿਊਜ਼
ਬਰਗਾੜੀ ਮੋਰਚੇ ਵਿਚ ਹੁਣ ਤੱਕ ਨਿਆਂ ਨਾ ਦੇਣ ਦੇ ਆਰੋਪ ਹੇਠ ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਧਿਆਨ ਸਿੰਘ ਮੰਡ ਨੇ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 20 ਸਤੰਬਰ ਨੂੰ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੰਡ ਨੇ ਦੱਸਿਆ ਕਿ ਪਿਛਲੀ ਵਾਰ 20 ਅਗਸਤ ਨੂੰ ਪੰਜਾਬ ਸਰਕਾਰ ਦੇ ਪੰਜ ਨੁਮਾਇੰਦਿਆਂ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਨੇ ਹੁਣ ਤੱਕ ਕਾਰਵਾਈ ਨਾ ਹੋਣ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਦੱਸਿਆ ਹੈ। ਇਸ ਸਪੱਸ਼ਟੀਕਰਨ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਸਪੱਸ਼ਟੀਕਰਨ ਲਿਆ ਜਾਵੇਗਾ। ਇਸ ਤੋਂ ਪਹਿਲਾਂ ਪੰਜਾਬ ਦੇ ਦੋ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਤਿੰਨ ਵਿਧਾਇਕ ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੁਲਬੀਰ ਸਿੰਘ ਜ਼ੀਰਾ ਨੂੰ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ।

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …