5.8 C
Toronto
Wednesday, May 13, 2026
spot_img
Homeਪੰਜਾਬਸ਼ੋ੍ਰਮਣੀ ਅਕਾਲੀ ਦਲ ਨੇ ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਉਮੀਦਵਾਰ...

ਸ਼ੋ੍ਰਮਣੀ ਅਕਾਲੀ ਦਲ ਨੇ ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ

ਸੁਖਬੀਰ ਬਾਦਲ ਬੋਲੇ, ਕੈਪਟਨ ਅਮਰਿੰਦਰ ਕੋਲੋਂ ਇਕ-ਇਕ ਪੈਸੇ ਦਾ ਲਵਾਂਗੇ ਹਿਸਾਬ
ਸਮਰਾਲਾ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਨੂੰ ਲੈ ਕੇ ਸਿਆਸਤ ’ਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ। ਧਿਆਨ ਰਹੇ ਕਿ ਪਾਰਟੀ ਸੁਖਬੀਰ ਬਾਦਲ 100 ਦਿਨਾਂ ਦੀ ਯਾਤਰਾ ਦੌਰਾਨ ਅੱਜ ਇਤਿਹਾਸਕ ਸ਼ਹਿਰ ਮਾਛੀਵਾੜਾ ਪਹੁੰਚੇ ਸਨ ਅਤੇ ਇਕ ਰੈਲੀ ਦੌਰਾਨ ਪਰਮਜੀਤ ਢਿੱਲੋਂ ਨੂੰ ਸਮਰਾਲਾ ਹਲਕੇ ਤੋਂ ਅਕਾਲੀ ਦਲ-ਬਸਪਾ ਗਠਜੋੜ ਦਾ ਉਮੀਦਵਾਰ ਐਲਾਨ ਦਿੱਤਾ। ਇਸ ਮੌਕੇ ਸੁਖਬੀਰ ਨੇ ਕਿਹਾ ਕਿ ਸੂਬੇ ਵਿੱਚ ਅਕਾਲੀ-ਬਸਪਾ ਸਰਕਾਰ ਬਣਨ ’ਤੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਇਕ ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਘਾਟ ਨੂੰ ਪੂਰਾ ਕਰਨ ਲਈ 10 ਹਜ਼ਾਰ ਮੈਗਾਵਾਟ ਦਾ ਸੋਲਰ ਪਲਾਂਟ ਲਗਾਇਆ ਜਾਵੇਗਾ।

 

RELATED ARTICLES
POPULAR POSTS