ਹੁਣ ਕਿਹਾ, ਪੰਜਾਬ ਚੋਣਾਂ ਸੋਨੀਆ ਤੇ ਰਾਹੁਲ ਗਾਂਧੀ ਦੀ ਅਗਵਾਈ ’ਚ ਲੜੀਆਂ ਜਾਣਗੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਬਿਆਨ ਦੇ ਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਵਿਧਾਇਕ ਪਰਗਟ ਸਿੰਘ ਵੱਲੋਂ ਹਰੀਸ਼ ਰਾਵਤ ਦੇ ਬਿਆਨ ਨੂੰ ਚੁਣੌਤੀ ਦੇਣ ਪਿੱਛੋਂ ਰਾਵਤ ਦੇ ਸੁਰ ਫਿਰ ਬਦਲ ਗਏ। ਹੁਣ ਹਰੀਸ਼ ਰਾਵਤ ਨੇ ਕਹਿ ਦਿੱਤਾ ਹੈ ਕਿ ਪੰਜਾਬ ਚੋਣਾਂ ਸੋਨੀਆ, ਰਾਹੁਲ ਅਤੇ ਪਿ੍ਰਯੰਕਾ ਗਾਂਧੀ ਦੇ ਨਾਂ ਉਤੇ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੱਧੂ ਤੇ ਪਰਗਟ ਸਿੰਘ ਦਾ ਨਾਂ ਵੀ ਮੁੱਖ ਹੋਵੇਗਾ। ਧਿਆਨ ਰਹੇ ਕਿ ਪਰਗਟ ਸਿੰਘ ਨੇ ਰਾਵਤ ’ਤੇ ਸਵਾਲ ਚੁੱਕਦਿਆਂ ਕਿਹਾ ਸੀ ਕਿ ਉਹ ਜਾਣਦੇ ਸੀ ਕਿ ਖੜਗੇ ਕਮੇਟੀ, ਜਿਸ ਦੇ ਸਾਹਮਣੇ ਉਹ ਖੁਦ ਪੇਸ਼ ਹੋਏ ਨੇ ਫੈਸਲਾ ਕੀਤਾ ਸੀ ਕਿ ਚੋਣਾਂ ਦਾ ਐਲਾਨ ਕਰਨ ਦਾ ਅਧਿਕਾਰ ਸਿਰਫ ਸੋਨੀਆ ਗਾਂਧੀ ਕੋਲ ਹੈ। ਹੁਣ ਹਰੀਸ਼ ਰਾਵਤ ਹੀ ਦੱਸਣ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਐਲਾਨ ਕਰਨ ਦਾ ਅਧਿਕਾਰ ਕਿਸ ਨੇ ਦਿੱਤਾ ਹੈ।
Check Also
‘ਬੰਬਾਂ ਬਾਰੇ ਬਿਆਨ’: ਪ੍ਰਤਾਪ ਸਿੰਘ ਬਾਜਵਾ ਕੋਲੋਂ ਮੁਹਾਲੀ ਥਾਣੇ ਵਿਚ ਛੇ ਘੰਟੇ ਪੁੱਛ ਪੜਤਾਲ
ਮੁਹਾਲੀ ਦੇ ਸਾਈਬਰ ਅਪਰਾਧ ਥਾਣੇ ਦੇ ਬਾਹਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਧਰਨਾ ਮੁਹਾਲੀ/ਬਿਊਰੋ ਨਿਊਜ਼ …