Breaking News
Home / ਭਾਰਤ / ਜਨਮ ਅਸ਼ਟਮੀ ਦਾ ਤਿਉਹਾਰ ਪੂਰੀ ਸ਼ਰਧਾ ਨਾਲ ਮਨਾਇਆ ਗਿਆ

ਜਨਮ ਅਸ਼ਟਮੀ ਦਾ ਤਿਉਹਾਰ ਪੂਰੀ ਸ਼ਰਧਾ ਨਾਲ ਮਨਾਇਆ ਗਿਆ

ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਪੂਰੇ ਭਾਰਤ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਹਾਲਾਂਕਿ ਕਰੋਨਾ ਵਾਇਰਸ ਦੇ ਡਰ ਕਾਰਨ ਇਸ ਤਿਉਹਾਰ ਮੌਕੇ ਬਜ਼ਾਰਾਂ ’ਚ ਰੌਣਕਾਂ ਘੱਟ ਦੇਖਣ ਨੂੰ ਮਿਲੀਆਂ ਹਨ, ਪਰ ਸ਼ਰਧਾਲੂੁਆਂ ਨੇ ਆਪਣੇ ਘਰਾਂ ਵਿਚ ਪੂਰੀ ਸ਼ਰਧਾ ਨਾਲ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ। ਮਥੁਰਾ ਦੇ ਮਸ਼ਹੂਰ ਕਿ੍ਰਸ਼ਨ ਜਨਮ ਭੂਮੀ ਮੰਦਰ ਵਿਚ ਜਨਮ ਅਸ਼ਟਮੀ ਮੌਕੇ ਖੂਬ ਰੌਣਕਾਂ ਲੱਗੀਆਂ। ਅੱਜ ਦੇਸ਼ ਭਰ ਵਿਚ ਸ਼੍ਰੀ ਕਿ੍ਰਸ਼ਨ ਜੀ ਦੇ ਮੰਦਰਾਂ ਨੂੰ ਸਜਾਇਆ ਗਿਆ ਸੀ। ਇਸ ਵਿਸ਼ੇਸ਼ ਮੌਕੇ ’ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰਕੇ ਸਾਰਿਆਂ ਨੂੰ ਵਧਾਈ ਦਿਤੀ ਹੈ। ਉਨ੍ਹਾਂ ਨੇ ਲਿਖਿਆ ਕਿ ਇਸ ਸ਼ੁਭ ਮੌਕੇ ’ਤੇ ਸਾਰੇ ਦੇਸ਼ ਵਾਸੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ। ਇਹ ਤਿਉਹਾਰ ਭਗਵਾਨ ਸ਼੍ਰੀ ਕਿ੍ਰਸ਼ਨ ਦੇ ਜੀਵਨ-ਚਰਿੱਤਰ ਬਾਰੇ ਜਾਣਨ ਅਤੇ ਉਨ੍ਹਾਂ ਦੇ ਸੰਦੇਸ਼ਾਂ ਪ੍ਰਤੀ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਇਕ ਮੌਕਾ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ ਕਿ ਸਾਰੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ’ਤੇ ਬਹੁਤ-ਬਹੁਤ ਸ਼ੁਭਕਾਮਨਾਵਾਂ।

 

Check Also

ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ’ਚ ਹੈਲੀਕਾਪਟਰ ਹੋਇਆ ਕਰੈਸ਼ ਤਿੰਨ ਵਿਅਕਤੀਆਂ ਦੀ ਹੋਈ ਮੌਤ

ਮਰਨ ਵਾਲਿਆਂ ਦੋ ਪਾਇਲਟ ਅਤੇ ਇਕ ਇੰਜਨੀਅਰ ਸ਼ਾਮਲ ਪੁਣੇ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ …