ਮੁੱਖ ਮੰਤਰੀ ਨੇ ਪੰਜਾਬ ਭਵਨ ਚੰਡੀਗੜ੍ਹ ਤੋਂ ਕੀਤੀ ਸ਼ੁਰੂਆਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ‘ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ’ ਦੀ ਸ਼ੁਰੂਆਤ ਅੱਜ 31 ਅਗਸਤ ਨੂੰ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਪਹਿਲਾਂ ਨਾਲੋਂ ਦੁੱਗਣੀ ਕੀਤੀ ਗਈ ਪੈਨਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਸਰਕਾਰ ਅਨੁਸਾਰ ਇਸ ਵਧੀ ਹੋਈ ਪੈਨਸ਼ਨ ਦਾ ਲਾਭ ਹੁਣ 27 ਲੱਖ ਬਜ਼ੁਰਗ, ਵਿਧਵਾ, ਬੇਸਹਾਰਾ ਬੱਚਿਆਂ ਅਤੇ ਅੰਗਹੀਣ ਲਾਭਪਾਤਰੀਆਂ ਨੂੰ ਹੋਵੇਗਾ। ਪਹਿਲਾਂ ਇਨ੍ਹਾਂ ਵਿਅਕਤੀਆਂ ਨੂੰ 750 ਰੁਪਏ ਸਰਕਾਰ ਵੱਲੋਂ ਪੈਨਸ਼ਨ ਦਿੱਤੀ ਜਾਂਦੀ ਸੀ ਜਿਹੜੀ ਅਗਸਤ ਮਹੀਨੇ ਤੋਂ 1500 ਰੁਪਏ ਮਹੀਨਾ ਕਰਨ ਦਾ ਪੰਜਾਬ ਸਰਕਾਰ ਨੇ ਐਲਾਨ ਕੀਤਾ ਸੀ। ਧਿਆਨ ਰਹੇ ਕਿ ਪਹਿਲਾਂ ਇਹ ਪੈਨਸ਼ਨ 15 ਤਰੀਕ ਤੱਕ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਆ ਜਾਂਦੀ ਸੀ, ਪਰ ਇਸ ਵਾਰ ਪੈਨਸ਼ਨ ਵਧਾਏ ਜਾਣ ਕਾਰਨ ਇਹ ਕਰੀਬ ਤਿੰਨ ਹਫ਼ਤੇ ਦੇਰੀ ਨਾਲ ਲਾਭਪਾਤਰੀਆਂ ਤੱਕ ਪਹੁੰਚ ਰਹੀ ਹੈ।
Check Also
ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ
ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …