ਬਿਕਰਮ ਮਜੀਠੀਆ ਨੂੰ ਵੀ ਲਿਆ ਨਿਸ਼ਾਨੇ ’ਤੇ
ਚੰਡੀਗੜ੍ਹ/ਬਿਊੁਰੋ ਨਿਊਜ਼
ਨਵਜੋਤ ਸਿੱਧੂ ਨੇ ਇਕ ਵਾਰ ਫਿਰ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਆਪਣੀ ਹੀ ਪੰਜਾਬ ਕਾਂਗਰਸ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਕ ਆਮ ਨਾਗਰਿਕ ਵੀ ਇਹ ਗੱਲ ਸਮਝ ਸਕਦਾ ਹੈ ਕਿ ਪਿਛਲੇ ਪੰਜ ਸਾਲਾਂ ਦੌਰਾਨ ਨਸ਼ਾ ਤਸਕਰਾਂ ਨੂੰ ਕਿਉਂ ਨਹੀਂ ਛੂਹਿਆ ਗਿਆ। ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਦੀ ਜਨਤਾ ਬੇਸਬਰੀ ਨਾਲ ਐੱਸ.ਟੀ.ਐਫ. ਦੀ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ। ਸਿੱਧੂ ਨੇ ਅਕਾਲੀ ਆਗੂ ਬਿਕਰਮ ਮਜੀਠੀਆ ’ਤੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ 2 ਸਤੰਬਰ ਨੂੰ ਹਾਈਕੋਰਟ ’ਚ ਐੱਸ.ਟੀ.ਐਫ.ਦੀ ਰਿਪੋਰਟ ਖੁੱਲ੍ਹੇਗੀ ਤੇ ਸੱਚ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਲੋਕ ਬਿਕਰਮ ਮਜੀਠੀਆ ਬਾਰੇ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਹੇ ਹਨ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …