ਨਰਿੰਦਰ ਮੋਦੀ ਅਤੇ ਮਨੋਹਰ ਲਾਲ ਖੱਟਰ ਦੇ ਫੂਕੇ ਗਏ ਪੁਤਲੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਅੱਜ ਸੂਬੇ ਭਰ ’ਚ ਹਰਿਆਣਾ ਅਤੇ ਕੇਂਦਰ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ‘ਆਪ’ ਵੱਲੋਂ ਹਰਿਆਣਾ ’ਚ ਕਿਸਾਨਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਦੀ ਸਖਤ ਸ਼ਬਦਾਂ ਵਿਚ ਨਿੰਦਾ ਵੀ ਗਈ। ਪ੍ਰਦਰਸ਼ਨ ਕਰ ਰਹੇ ਆਪ ਵਰਕਰਾਂ ਨੇ ਕਿਸਾਨਾਂ ’ਤੇ ਲਾਠੀਚਾਰਜ ਕਰਨ ਦਾ ਹੁਕਮ ਦੇਣ ਵਾਲੇ ਅਫਸਰ ਖਿਲਾਫ਼ ਵੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਆਪ ਕਾਰਕੁੰਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਵੀ ਫੂਕੇ ਗਏ।
ਤੁਹਾਨੂੰ ਦੱਸ ਦੇਈਏ ਕਿ ਲੰਘੇ ਦਿਨੀਂ ਹਰਿਆਣਾ ਦੇ ਕਰਨਾਲ ’ਚ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰ ਰਹੇ ਕਿਸਾਨਾਂ ’ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ। ਇਸ ਲਾਠੀਚਾਰਜ ਦੌਰਾਨ ਦਰਜਨ ਦੇ ਕਰੀਬ ਕਿਸਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ। ਜਿਨ੍ਹਾਂ ਵਿਚੋਂ ਇਲਾਜ ਦੌਰਾਨ ਇਕ ਕਿਸਾਨ ਦੀ ਮੌਤ ਵੀ ਹੋ ਗਈ ਸੀ। ਆਪ ਆਗੂਆਂ ਨੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਲਈ ਮਨੋਹਰ ਲਾਲ ਖੱਟਰ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ।