3 C
Toronto
Monday, March 30, 2026
spot_img
Homeਪੰਜਾਬਸੁਮੇਧ ਸੈਣੀ ਨੂੰ ਹਾਈਕੋਰਟ ਨੇ ਦਿੱਤਾ ਵੱਡਾ ਝਟਕਾ

ਸੁਮੇਧ ਸੈਣੀ ਨੂੰ ਹਾਈਕੋਰਟ ਨੇ ਦਿੱਤਾ ਵੱਡਾ ਝਟਕਾ

ਸਾਬਕਾ ਡੀਜੀਪੀ ਦੀ ਰਾਹਤ ਵਾਲੀ ਪਟੀਸ਼ਨ ਕੀਤੀ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਦਿੰਦਿਆਂ ਉਸਦੀ ਰਾਹਤ ਦੀ ਮੰਗ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ, ਜਦੋਂਕਿ ਦੋ ਤਾਜ਼ਾ ਪਟੀਸ਼ਨਾਂ ਸੈਣੀ ਨੇ ਆਪਣੇ ਵਕੀਲ ਰਾਹੀਂ ਖੁਦ ਹੀ ਵਾਪਸ ਲੈ ਲਈਆਂ ਹਨ। ਇਨ੍ਹਾਂ ਅਰਜ਼ੀਆਂ ਰਾਹੀਂ ਸਾਬਕਾ ਡੀਜੀਪੀ ਨੇ ਪੰਜਾਬ ਪੁਲਿਸ ਅਤੇ ਵਿਜੀਲੈਂਸ ਬਿਊਰੋ ਦੀਆਂ ਕਰਵਾਈਆਂ ਉੱਤੇ ਸਵਾਲ ਚੁੱਕੇ ਸਨ। ਸੁਮੇਧ ਸੈਣੀ ਦੀ ਸਾਲ 2018 ਵਾਲੀ ਪੁਰਾਣੀ ਪਟੀਸ਼ਨ ਉੱਤੇ ਵੀ ਪਹਿਲਾਂ ਤੋਂ ਨਿਰਧਾਰਿਤ 9 ਸਤੰਬਰ ਨੂੰ ਹੀ ਸੁਣਵਾਈ ਹੋਵੇਗੀ। ਧਿਆਨ ਰਹੇ ਕਿ ਸੁਮੇਧ ਸੈਣੀ ਨੇ ਸੇਵਾਮੁਕਤੀ ਤੋਂ ਬਾਅਦ ਕੈਪਟਨ ਅਮਰਿੰਦਰ ਸਰਕਾਰ, ਪੰਜਾਬ ਪੁਲਿਸ ਦੀ ਸਿੱਟ ਅਤੇ ਵਿਜੀਲੈਂਸ ਬਿਊਰੋ ’ਤੇ ਬੇਭਰੋਸਗੀ ਜ਼ਾਹਰ ਕਰਦਿਆਂ ਸੂਬਾ ਸਰਕਾਰ ’ਤੇ ਉਸ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਅਤੇ ਪੁਰਾਣੇ ਮਾਮਲਿਆਂ ਦੀ ਪੜਤਾਲ ਵਿੱਚ ਉਲਝਾਈ ਰੱਖਣ ਦਾ ਇਲਜ਼ਾਮ ਲਗਾਇਆ ਸੀ। ਸਾਬਕਾ ਡੀਜੀਪੀ ਨੇ ਹਾਈਕੋਰਟ ਵਿੱਚ ਨਵੇਂ ਸਿਰਿਓਂ ਅਰਜ਼ੀਆਂ ਦਾਇਰ ਕਰਕੇ ਪੁਰਾਣੀ ਪਟੀਸ਼ਨ ਦੀ ਸੁਣਵਾਈ ਪਹਿਲਾਂ ਕਰਨ ਦੀ ਮੰਗ ਕੀਤੀ ਸੀ।

 

RELATED ARTICLES
POPULAR POSTS