ਸ਼ੋ੍ਰਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ’ਚ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਗੋਲਡਨ ਮਾਡਲ ਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਸ਼ੋ੍ਰਮਣੀ ਕਮੇਟੀ ਵੱਲੋਂ ਪ੍ਰੋਟੋਕਾਲ ਅਨੁਸਾਰ ਰਾਜਪਾਲ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਰਾਜਪਾਲ ਬਨਵਾਰੀ ਲਾਲ ਪਰੋਹਿਤ ਮੱਥਾ ਟੇਕਣ ਲਈ ਸ੍ਰੀ ਦੁਰਗਿਆਨਾ ਮੰਦਰ ਲਈ ਰਵਾਨਾ ਹੋ ਗਏ। ਧਿਆਨ ਰਹੇ ਕਿ ਬਨਵਾਰੀ ਲਾਲ ਪਰੋਹਿਤ ਨੇ ਪੰਜਾਬ ਦੇ 36ਵੇਂ ਰਾਜਪਾਲ ਵਜੋਂ ਅਹੁਦਾ ਸੰਭਾਲਿਆ ਹੈ ਅਤੇ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਵੀ ਜ਼ਿੰਮੇਵਾਰੀ ਨਿਭਾਉਣਗੇ।