6.4 C
Toronto
Saturday, November 8, 2025
spot_img
Homeਪੰਜਾਬਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਨੇ 6 ਹੋਰ ਉਮੀਦਵਾਰਾਂ...

ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਨੇ 6 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਜਗਮੀਤ ਸਿੰਘ ਬਰਾੜ ਮੌੜ ਤੋਂ ਲੜਨਗੇ ਚੋਣ-ਮਲੂਕਾ ਹੋਏ ਨਰਾਜ਼
ਚੰਡੀਗੜ੍ਹ/ਬਿਊਰੋ ਨਿਊਜ਼
ਅਗਾਮੀ ਵਿਧਾਨ ਸਭਾ ਚੋਣਾਂ 2022 ਨੂੰ ਧਿਆਨ ਵਿਚ ਰੱਖਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 6 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅੱਜ ਐਲਾਨੇ ਗਏ ਉਮੀਦਵਾਰਾਂ ਵਿਚ ਕੰਵਲਜੀਤ ਸਿੰਘ ਰੋਜੀ ਬਰਕੰਦੀ ਸ੍ਰੀ ਮੁਕਤਸਰ ਸਾਹਿਬ ਤੋਂ, ਮਨਤਾਰ ਸਿੰਘ ਬਰਾੜ ਕੋਟਕਪੂਰਾ ਤੋਂ, ਜਗਮੀਤ ਸਿੰਘ ਬਰਾੜ ਮੌੜ ਤੋਂ, ਜੀਤਮਹਿੰਦਰ ਸਿੰਘ ਤਲਵੰਡੀ ਸਾਬੋ ਤੋਂ, ਪਰਮਬੰਸ ਸਿੰਘ ਬੰਟੀ ਰੋਮਾਣਾ ਫਰੀਦਕੋਟ ਤੋਂ ਅਤੇ ਸੂਬਾ ਸਿੰਘ ਹਲਕਾ ਜੈਤੋ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਸਬੰਧੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰੇ ਦਲਜੀਤ ਸਿੰਘ ਚੀਮਾ ਇਕ ਟਵੀਟ ਕਰਕੇ ਦਿੱਤੀ।
ਤੁਹਾਨੂੰ ਦੱਸ ਦੇਈਏ ਸਿਕੰਦਰ ਸਿੰਘ ਮਲੂਕਾ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਕਰਕੇ ਪਾਰਟੀ ਨਾਲ ਨਾਰਾਜ਼ ਚੱਲ ਰਹੇ ਹਨ। ਜਦੋਂਕਿ ਮੌੜ ਮੰਡੀ ਵਿਧਾਨ ਸਭਾ ਹਲਕਾ ਤੋਂ ਪਾਰਟੀ ਨੇ ਜਗਮੀਤ ਸਿੰਘ ਬਰਾੜ ਨੂੰ ਉਮੀਦਵਾਰ ਬਣਾਇਆ ਹੈ। ਹਾਲਾਂਕਿ ਮਲੂਕਾ ਇਹ ਵੀ ਕਹਿ ਚੁੱਕੇ ਹਨ ਕਿ ਉਹ ਰਾਮਪੁਰਾ ਫੂਲ ਤੋਂ ਚੋਣ ਨਹੀਂ ਲੜਨਗੇ। ਹੁਣ ਦੇਖਣਾ ਹੈ ਕਿ ਅਕਾਲੀ ਦਲ ਮਲੂਕਾ ਰਾਮਪੁਰਾ ਤੋਂ ਚੋਣ ਲੜਨ ਲਈ ਰਾਜ਼ੀ ਕਰ ਪਾਉਂਦਾ ਹੈ ਜਾਂ ਨਹੀਂ।

 

RELATED ARTICLES
POPULAR POSTS