ਮਹਿੰਗਾਈ ਨੇ ਦੇਸ਼ ਵਾਸੀਆਂ ਦੀ ਤੋੜੀ ਕਮਰ
ਨਵੀਂ ਦਿੱਲੀ/ਬਿਊਰੋ ਨਿਊਜ਼
ਨਿੱਤ ਵਧਦੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਹਾਲ ਕਰ ਦਿੱਤਾ ਹੈ। ਹਰ ਘਰੇਲੂ ਵਸਤੂ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੁੰਦੀ ਜਾ ਰਹੀ ਹੈ। ਇਕ ਪਾਸੇ ਜਿੱਥੇ ਪੈਟਰੋਲ ਦੀਆਂ ਕੀਮਤਾਂ ਪਹਿਲਾਂ ਹੀ 100 ਰੁਪਏ ਤੋਂ ਪਾਰ ਜਾ ਚੁੱਕੀਆਂ ਹਨ, ਉਥੇ ਹੀ ਹੁਣ ਘਰੇਲੂ ਗੈਸ ਦੀਆਂ ਕੀਮਤਾਂ ਵੀ ਨਿੱਤ ਵਧਣ ਲੱਗੀਆਂ ਹਨ। ਅੱਜ ਇਕ ਵਾਰ ਫਿਰ ਘਰੇਲੂ ਗੈਸ ਦੀਆਂ ਕੀਮਤਾਂ ਵਿਚ 25 ਰੁਪਏ ਦਾ ਵਾਧਾ ਕੀਤਾ ਗਿਆ ਹੈ। ਲੰਘੇ 15 ਦਿਨਾਂ ਦੇ ਅੰਦਰ ਘਰੇਲੂ ਗੈਸ ਦੀਆਂ ਕੀਮਤਾਂ ਵਿਚ 50 ਰੁਪਏ ਦਾ ਵਾਧਾ ਹੋਇਆ ਹੈ। ਰਸੋਈ ਗੈਸ ਦੀਆਂ ਨਿੱਤ ਵਧਦੀਆਂ ਕੀਮਤਾਂ ਨੇ ਆਮ ਵਿਅਕਤੀ ਦੇ ਘਰ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਵਿਚ ਇਸੇ ਸਾਲ ਜਨਵਰੀ ਮਹੀਨੇ ਵਿਚ ਗੈਸ ਸਿਲੰਡਰ ਦੀ ਕੀਮਤ 694 ਰੁਪਏ ਸੀ ਜੋ ਕਿ ਹੁਣ ਨਵੇਂ ਵਾਧੇ ਦੇ ਨਾਲ 884 ਰੁਪਏ ਤੱਕ ਪੁੱਜ ਗਈ ਹੈ। ਯਾਨੀ ਜਨਵਰੀ ਤੋਂ ਲੈ ਕੇ ਸਤੰਬਰ ਮਹੀਨੇ ਤੱਕ ਲਗਭਗ 190 ਰੁਪਏ ਦਾ ਵਾਧਾ ਗੈਸ ਕੀਮਤਾਂ ਵਿਚ ਹੋਇਆ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …