Home / ਪੰਜਾਬ / ਯੂਪੀ ਦੇ ਮੁਜ਼ੱਫਰਪੁਰ ’ਚ 5 ਸਤੰਬਰ ਨੂੰ ਹੋ ਰਹੀ ਹੈ ਮਹਾਂ ਕਿਸਾਨ ਰੈਲੀ

ਯੂਪੀ ਦੇ ਮੁਜ਼ੱਫਰਪੁਰ ’ਚ 5 ਸਤੰਬਰ ਨੂੰ ਹੋ ਰਹੀ ਹੈ ਮਹਾਂ ਕਿਸਾਨ ਰੈਲੀ

ਪੰਜਾਬ ਦੇ ਕਿਸਾਨਾਂ ਨੇ ਵੀ ਕੀਤੀਆਂ ਤਿਆਰੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚੇ ਵੱਲੋਂ ਉੱਤਰ ਪ੍ਰਦੇਸ਼ ਵਿੱਚੋਂ ਭਾਜਪਾ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਚੱਲਦਾ ਕਰਨ ਲਈ 5 ਸਤੰਬਰ ਨੂੰ ਮੁਜ਼ੱਫਰਪੁਰ ਵਿਖੇ ਰਾਕੇਸ਼ ਟਿਕੈਤ ਦੀ ਅਗਵਾਈ ’ਚ ਕਿਸਾਨ ਰੈਲੀ ਕੀਤੀ ਜਾ ਰਹੀ ਹੈ। ਇਸ ਕਿਸਾਨ ਰੈਲੀ ਵਿਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉਤਰ ਪ੍ਰਦੇਸ਼ ਸਣੇ ਕਈ ਰਾਜਾਂ ਦੇ ਕਿਸਾਨ ਪਹੁੰਚ ਰਹੇ ਹਨ ਅਤੇ ਪੰਜਾਬ ਦੇ ਕਿਸਾਨਾਂ ਨੇ ਤਾਂ ਹੁਣ ਤੋਂ ਹੀ ਰੈਲੀ ਵਿਚ ਜਾਣ ਲਈ ਤਿਆਰੀਆਂ ਵੀ ਕਰ ਲਈਆਂ ਹਨ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਦੱਸਿਆ ਕਿ ਇਸ ਕਿਸਾਨ ਰੈਲੀ ਵਿੱਚ ਪੰਜਾਬ ਤੋਂ ਇਲਾਵਾ ਗੁਆਂਢੀ ਸੂਬੇ ਰਾਜਸਥਾਨ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਵੀ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁਜ਼ੱਫਰਪੁਰ ਦੀ ਇਸ ਰੈਲੀ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਰਨਾਲ ਦੀ ਮਹਾਂ ਪੰਚਾਇਤ ਦੇ ਹੱਕ ਵਿੱਚ ਡੱਟ ਕੇ 7 ਸਤੰਬਰ ਨੂੰ ਕਰਨਾਲ ਵਿਖੇ ਇਕੱਠ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ ਹੁਣ ਨਾਲ ਹੀ ਕਿਸਾਨਾਂ ਨੇ ਭਾਜਪਾ ਨੂੰ ਹਰਾਉਣ ਲਈ ਵੀ ਮੁਹਿੰਮ ਵਿੱਢ ਦਿੱਤੀ ਹੈ।

Check Also

ਕਿਸਾਨ ਅੰਦੋਲਨ ਖਤਮ ਕਰਵਾਉਣ ਲਈ ਸਰਕਾਰ ਘੜ ਰਹੀ ਹੈ ਸਾਜਿਸ਼ : ਡੱਲੇਵਾਲ

ਕਿਸਾਨ ਵੀਰਾਂ ਨੂੰ ਅੰਦੋਲਨ ’ਚ ਡਟੇ ਰਹਿਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ …