10.3 C
Toronto
Tuesday, October 28, 2025
spot_img
Homeਪੰਜਾਬਕੈਨੇਡਾ ਰਹਿੰਦੀ ਬੇਅੰਤ ਕੌਰ ਦੀਆਂ ਵਧੀਆਂ ਮੁਸ਼ਕਲਾਂ

ਕੈਨੇਡਾ ਰਹਿੰਦੀ ਬੇਅੰਤ ਕੌਰ ਦੀਆਂ ਵਧੀਆਂ ਮੁਸ਼ਕਲਾਂ

ਪਤੀ ਲਵਪ੍ਰੀਤ ਦੀ ਮੌਤ ਜ਼ਹਿਰ ਖਾਣ ਨਾਲ ਹੋਈ-ਜਾਂਚ ਰਿਪੋਰਟ ’ਚ ਹੋਇਆ ਖੁਲਾਸਾ
ਬਰਨਾਲਾ/ਬਿਊਰੋ ਨਿਊਜ਼
ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੌਲਾ ਦੇ ਬਹੁ-ਚਰਚਿਤ ਲਵਪ੍ਰੀਤ ਅਤੇ ਬੇਅੰਤ ਕੌਰ ਮਾਮਲੇ ’ਚ ਹੁਣ ਨਵਾਂ ਮੋੜ ਆ ਗਿਆ ਹੈ। ਲਵਪ੍ਰੀਤ ਦੀ ਪੋਸਟਮਾਰਟਮ ਰਿਪੋਰਟ ਚ ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਮੌਤ ਦੀ ਜਾਂਚ ਵਿਭਾਗ ਵਲੋਂ ਕੀਤੀ ਪੁਸ਼ਟੀ ਨੇ ਬੇਅੰਤ ਕੌਰ ਦੀਆਂ ਮੁਸ਼ਕਲਾਂ ’ਚ ਵਾਧਾ ਕਰ ਦਿੱਤਾ ਹੈ। ਵਿਆਹ ਤੋਂ ਬਾਅਦ ਆਪਣੇ ਸਹੁਰੇ ਪਰਿਵਾਰ ਦੇ ਖ਼ਰਚ ’ਤੇ ਪਿਛਲੇ ਦੋ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਹੀ ਬੇਅੰਤ ਕੌਰ ਹੁਣ ਬੁਰੀ ਤਰ੍ਹਾਂ ਘਿਰ ਗਈ ਹੈ ਅਤੇ ਹੁਣ ਬੇਅੰਤ ਕੌਰ ਦੇ ਕੈਨੇਡਾ ਤੋਂ ਡਿਪੋਰਟ ਹੋਣ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਲਵਪ੍ਰੀਤ ਸਿੰਘ ਦੀ ਕਰੀਬ ਦੋ ਮਹੀਨੇ ਪਹਿਲਾਂ ਜ਼ਹਿਰੀਲਾ ਪਦਾਰਥ ਖਾਣ ਨਾਲ ਮੌਤ ਹੋ ਗਈ ਸੀ। ਉਸ ਦੇ ਪਰਿਵਾਰ ਵਾਲਿਆਂ ਨੇ ਇਲਜ਼ਾਮ ਲਾਇਆ ਸੀ ਕਿ ਕੈਨੇਡਾ ਵਿੱਚ ਉਨ੍ਹਾਂ ਦੇ ਖਰਚੇ ’ਤੇ ਗਈ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਹੁਣ ਉਸ ਨਾਲ ਗੱਲ ਨਹੀਂ ਕਰਦੀ ਅਤੇ ਉਸ ਨੂੰ ਛੱਡਣਾ ਚਾਹੁੰਦੀ ਹੈ। ਜਿਸ ਤੋਂ ਦੁਖੀ ਹੋ ਕੇ ਲਵਪ੍ਰੀਤ ਨੇ ਜ਼ਹਿਰ ਖਾ ਲਈ, ਜਿਸਦੇ ਚਲਦਿਆਂ ਉਸ ਦੀ ਮੌਤ ਹੋ ਗਈ ਸੀ।

 

RELATED ARTICLES
POPULAR POSTS