Breaking News
Home / ਪੰਜਾਬ / ਕਾਂਗਰਸੀ ਆਗੂਆਂ ਨਾਲ ਗੱਲਬਾਤ ’ਚ ਜੁਟੇ ਰਾਵਤ

ਕਾਂਗਰਸੀ ਆਗੂਆਂ ਨਾਲ ਗੱਲਬਾਤ ’ਚ ਜੁਟੇ ਰਾਵਤ

ਕਿਹਾ : ਕੈਬਨਿਟ ’ਚ ਫੇਰਬਦਲ ਬਾਰੇ ਨਹੀਂ ਹੋਈ ਕੋਈ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਪੈਦਾ ਹੋਇਆ ਕਲੇਸ਼ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਪੰਜਾਬ ਕਾਂਗਰਸ ਦੇ ਸੰਕਟ ਨੂੰ ਖਤਮ ਕਰਨ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਚੰਡੀਗੜ੍ਹ ਪਹੁੰਚੇ ਹੋਏ ਹਨ। ਇਸ ਦੇ ਚਲਦਿਆਂ ਰਾਵਤ ਵੱਲੋਂ ਵੱਖ-ਵੱਖ ਕਾਂਗਰਸੀ ਆਗੂਆਂ ਨਾਲ ਮੁਲਾਕਾਤਾਂ ਵੀ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਰਾਵਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਸੀ।
ਰਾਵਤ ਨੇ ਅੱਜ ਟਵੀਟ ਕਰਕੇ ਕਿਹਾ ਕਿ ਕੁੱਝ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਕੈਬਨਿਟ ’ਚ ਫੇਰਬਦਲ ਨੂੰ ਲੈ ਕੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਉਹ ਇਹ ਗੱਲ ਸਾਫ਼ ਕਰ ਦੇਣਾ ਚਾਹੁੰਦੇ ਹਨ ਕਿ ਕੈਬਨਿਟ ਵਿਚ ਫੇਰਬਦਲ ਬਾਰੇ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਕੋਈ ਗੱਲਬਾਤ ਨਹੀਂ। ਉਨ੍ਹਾਂ ਆਖਿਆ ਇਨ੍ਹਾਂ ਮੀਟਿੰਗਾਂ ਦੌਰਾਨ ਕਾਰਜਕਾਰੀ ਪ੍ਰਧਾਨਾਂ ਵੱਲੋਂ ਦਿੱਤੇ 5 ਸੂਤਰੀ ਏਜੰਡੇ ’ਤੇ ਚਰਚਾ ਹੋਈ। ਇਸ ਤੋਂ ਇਲਾਵਾ ਦੂਜੀ ਚਰਚਾ ਕਾਂਗਰਸ ਹਾਈ ਕਮਾਂਡ ਵੱਲੋਂ ਦਿੱਤੇ ਗਏ 18 ਸੂਤਰੀ ਏਜੰਡੇ ’ਤੇ ਗੱਲ ਕੀਤੀ ਗਈ ਹੈ। ਰਾਵਤ ਨੇ ਕਿਹਾ ਕਿ ਉਹ ਸਮਝਦੇ ਹਨ ਕਿ ਇਸ ਸਾਰੀ ਗੱਲਬਾਤ ਦੇ ਚੰਗੇ ਨਤੀਜੇ ਅਗਲੇ ਕੁਝ ਦਿਨਾਂ ’ਚ ਦਿਖਾਈ ਦੇਣਗੇ, ਜੋ ਪੰਜਾਬ ਦੇ ਹਿੱਤ ਵਿਚ ਆਉਣਗੇ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …