Breaking News
Home / ਪੰਜਾਬ / ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ ਸ਼ੁੱਕਰਵਾਰ ਨੂੰ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ ਸ਼ੁੱਕਰਵਾਰ ਨੂੰ

ਕਾਂਗਰਸੀ ਵਿਧਾਇਕਾਂ ਨੂੰ ਹਾਜ਼ਰ ਹੋਣ ਲਈ ਵਿੱਪ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ ਸ਼ੁੱਕਰਵਾਰ 3 ਸਤੰਬਰ ਨੂੰ ਬੁਲਾਇਆ ਗਿਆ ਹੈ। ਇਸ ਵਿਸ਼ੇਸ਼ ਇਜਲਾਸ ਵਿਚ ਸ਼ਾਮਲ ਹੋਣ ਲਈ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਮੈਂਬਰਾਂ ਨੂੰ ਕੱਲ੍ਹ ਸਵੇਰੇ 9.30 ਵਜੇ ਵਿਧਾਨ ਸਭਾ ਵਿਚ ਹਾਜ਼ਰ ਹੋਣ ਲਈ ਵਿੱਪ੍ਹ ਜਾਰੀ ਕਰ ਦਿੱਤੀ ਗਈ ਹੈ। ਇਹ ਵਿੱਪ੍ਹ ਰਾਜਪੁਰਾ ਤੋਂ ਕਾਂਗਰਸੀ ਵਿਧਾਇਕ ਅਤੇ ਚੀਫ ਵਿੱਪ੍ਹ ਹਰਦਿਆਲ ਸਿੰਘ ਕੰਬੋਜ ਵਲੋਂ ਜਾਰੀ ਕੀਤੀ ਗਈ। ਧਿਆਨ ਰਹੇ ਕਿ ਪਿਛਲੇ ਦਿਨੀਂ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿਚ ਫੈਸਲਾ ਲਿਆ ਗਿਆ ਸੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ। ਧਿਆਨ ਰਹੇ ਕਿ ਨਵਜੋਤ ਸਿੰਘ ਸਿੱਧੂ ਵਲੋਂ ਮੰਗ ਕੀਤੀ ਜਾ ਰਹੀ ਸੀ ਕਿ 5 ਤੋਂ 7 ਦਿਨਾਂ ਦਾ ਵਿਧਾਨ ਸਭਾ ਇਜਲਾਸ ਬੁਲਾਇਆ ਜਾਵੇ। ਉਨ੍ਹਾਂ ਕਿਹਾ ਸੀ ਕਿ ਇਕ ਦਿਨ ਦੇ ਇਜਲਾਸ ਵਿਚ ਸਾਰੇ ਮੁੱਦੇ ਵਿਚਾਰੇ ਨਹੀਂ ਜਾਣੇ।

 

Check Also

‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ

ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ …