23.6 C
Toronto
Thursday, September 10, 2026
spot_img
Homeਪੰਜਾਬਨਵਜੋਤ ਸਿੱਧੂ ਕੋਲੋਂ ਹਾਈਕਮਾਨ ਵੀ ਹੋਣ ਲੱਗੀ ਖਫਾ

ਨਵਜੋਤ ਸਿੱਧੂ ਕੋਲੋਂ ਹਾਈਕਮਾਨ ਵੀ ਹੋਣ ਲੱਗੀ ਖਫਾ

ਨਵਜੋਤ ਸਿੱਧੂ ਕੋਲੋਂ ਹਾਈਕਮਾਨ ਵੀ ਹੋਣ ਲੱਗੀ ਖਫਾਦਿੱਲੀ ’ਚ ਨਹੀਂ ਮਿਲਿਆ ਮੀਟਿੰਗ ਦਾ ਸਮਾਂ ਤਾਂ ਨਿਰਾਸ਼ ਹੋ ਕੇ ਪਰਤੇ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਕਾਂਗਰਸ ਪਾਰਟੀ ਅੰਦਰ ਚੱਲ ਰਿਹਾ ਸੰਕਟ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹੀ ਬੈਠੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਨਵਜੋਤ ਸਿੱਧੂ ਹਾਈਕਮਾਨ ਨੂੰ ਮਿਲਣ ਲਈ ਦਿੱਲੀ ਪਹੁੰਚੇ ਸਨ, ਪਰ ਹਾਈਕਮਾਨ ਨੇ ਸਿੱਧੂ ਨੂੰ ਮਿਲਣ ਦਾ ਸਮਾਂ ਹੀ ਨਹੀਂ ਦਿੱਤਾ ਅਤੇ ਉਹ ਨਿਰਾਸ਼ ਹੋ ਕੇ ਵਾਪਸ ਪਰਤ ਆਏ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸਿੱਧੂ ਹਾਈਕਮਾਨ ਕੋਲ ਕੈਪਟਨ ਅਮਰਿੰਦਰ ਦੀ ਸ਼ਿਕਾਇਤ ਲੈ ਕੇ ਪਹੁੰਚੇ ਸਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਿਚਾਲੇ ਇਸੇ ਤਰ੍ਹਾਂ ਟਕਰਾਅ ਚੱਲਦਾ ਰਿਹਾ ਹੈ ਤਾਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਲਈ ਮੁਸ਼ਕਲ ਖੜ੍ਹੀ ਹੋ ਸਕਦੀ ਹੈ।

 

RELATED ARTICLES
POPULAR POSTS