ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪੋ੍ਰਗਰਾਮਾਂ ਦੇ ਹੋ ਰਹੇ ਵਿਰੋਧ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਸਬੂਤਾਂ ਸਣੇ ਚੰਡੀਗੜ੍ਹ ’ਚ ਪ੍ਰੈਸ ਵਾਰਤਾ ਕੀਤੀ। ਵਿਰੋਧ ਕਰਨ ਵਾਲਿਆਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਮਜੀਠੀਆ ਨੇ ਕਿਹਾ ਕਿ ਕਾਂਗਰਸ ਪੁਲਿਸ ਦੀ ਸ਼ਹਿ ’ਤੇ ਇਹ ਸਭ ਕੁਝ ਕਰਵਾ ਰਹੀ ਹੈ। ਤਸਵੀਰਾਂ ਤੇ ਫੇਸਬੁੱਕ ਖਾਤੇ ਜੋ ਮਜੀਠੀਆ ਵਲੋਂ ਦਿਖਾਏ ਗਏ, ਉਹ ਉਨ੍ਹਾਂ ਲੋਕਾਂ ਦੇ ਸਨ, ਜੋ ਅਕਾਲੀ ਦਲ ਦੇ ਪ੍ਰੋਗਰਾਮਾਂ ਦਾ ਵਿਰੋਧ ਕਰਦੇ ਨਜ਼ਰ ਆਉਂਦੇ ਹਨ। ਨਾਲ ਹੀ ਮਜੀਠੀਆ ਨੇ ਉਨ੍ਹਾਂ ਦੀਆਂ ਮੀਡੀਆ ਨੂੰ ਉਹ ਤਸਵੀਰਾਂ ਵੀ ਦਿਖਾਈਆਂ, ਜਿਨ੍ਹਾਂ ਵਿਚ ਉਹ ਕਾਂਗਰਸੀ ਆਗੂਆਂ ਦੇ ਨਾਲ ਖੜ੍ਹੇ ਹਨ। ਮਜੀਠੀਆ ਨੇ ਕਿਹਾ ਕਿ ਇਸ ਤੋਂ ਸਾਫ ਹੋ ਜਾਂਦਾ ਹੈ ਕਿ ਇਹ ਕਾਂਗਰਸ ਦੇ ਵਰਕਰ ਹਨ ਤੇ ਪੁਲਿਸ ਦੀ ਸ਼ਹਿ ’ਤੇ ਸਭ ਕੁਝ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਪੰਜਾਬ ਦਾ ਮਾਹੌਲ ਖਰਾਬ ਹੋਵੇ, ਪਰ ਕਾਂਗਰਸ ਵੋਟਾਂ ਟਾਲਣ ਲਈ ਤੇ ਰਾਸ਼ਟਰਪਤੀ ਰਾਜ ਲਾਗੂ ਕਰਵਾਉਣ ਲਈ ਇਹ ਸਭ ਕੁਝ ਕਰਵਾ ਰਹੀ ਹੈ। ਮਜੀਠੀਆ ਨੇ ਪੁਲਿਸ ਪ੍ਰਸ਼ਾਸਨ ’ਤੇ ਵੀ ਸਵਾਲ ਚੁੱਕੇ।
Check Also
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ
ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ …