ਮੋਗਾ/ਬਿਊਰੋ ਨਿਊਜ਼
‘ਗੱਲ ਪੰਜਾਬ ਦੀ’ ਮੁਹਿੰਮ ਤਹਿਤ 100 ਦਿਨਾਂ ਦੀ ਯਾਤਰਾ ’ਤੇ ਨਿਕਲੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਮੋਗਾ ’ਚ ਪਹੁੰਚੇ ਸੁਖਬੀਰ ਨੂੰ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਧਿਆਨ ਰਹੇ ਕਿ ਸੁਖਬੀਰ ਦੇ ਆਉਣ ਤੋਂ ਪਹਿਲਾਂ ਹੀ ਕਿਰਤੀ ਅਤੇ ਕਰਾਂਤੀਕਾਰੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਸੈਂਕੜੇ ਕਿਸਾਨ ਪੁਲਿਸ ਦੀਆਂ ਰੋਕਾਂ ਤੋੜ ਕੇ ਪੰਡਾਲ ’ਚ ਪਹੁੰਚ ਗਏ ਸਨ। ਜਦੋਂ ਕਿਸਾਨ ਸੁਖਬੀਰ ਬਾਦਲ ਖਿਲਾਫ ਨਾਅਰੇਬਾਜ਼ੀ ਕਰ ਰਹੇ ਸਨ ਤਾਂ ਪੁਲਿਸ ਨੇ ਕਿਸਾਨਾਂ ’ਤੇ ਲਾਠੀਚਾਰਜ ਕਰ ਦਿੱਤਾ, ਜਿਸ ਕਾਰਨ ਪੰਜ ਕਿਸਾਨ ਜ਼ਖ਼ਮੀ ਹੋ ਗਏ ਅਤੇ ਧੱਕਾ ਮੁੱਕੀ ਦੌਰਾਨ ਕਈ ਕਿਸਾਨਾਂ ਦੀਆਂ ਦਸਤਾਰਾਂ ਵੀ ਲੱਥ ਗਈਆਂ। ਇਸ ਤੋਂ ਬਾਅਦ ਗੁੱਸੇ ਵਿਚ ਆਏ ਕਿਸਾਨਾਂ ਨੇ ਚੱਕਾ ਜਾਮ ਕਰਕੇ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਬਲਦੇਵ ਸਿੰਘ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਇਸੇ ਦੌਰਾਨ ਸੁਖਬੀਰ ਬਾਦਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਮੱਖਣ ਬਰਾੜ ਨੂੰ ਮੋਗਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ -ਬਸਪਾ ਗਠਜੋੜ ਦਾ ਉਮੀਦਵਾਰ ਐਲਾਨ ਦਿੱਤਾ।
Home / ਪੰਜਾਬ / ਮੋਗਾ ’ਚ ਸੁਖਬੀਰ ਬਾਦਲ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਪੁਲਿਸ ਨੇ ਕੀਤਾ ਲਾਠੀਚਾਰਜ ਗੁੱਸੇ ’ਚ ਆਏ ਕਿਸਾਨਾਂ ਨੇ ਪ੍ਰਸ਼ਾਸਨ ਖਿਲਾਫ ਵੀ ਕੀਤੀ ਜ਼ੋਰਦਾਰ ਨਾਅਰੇਬਾਜ਼ੀ
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …